Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 6:43 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਲਈ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਨੇ ਪ੍ਰਦਾਨ ਕੀਤੀ ਸਕਾਲਰਸ਼ਿਪ ਰਾਸ਼ੀ

ਵਿਦਿਆਰਥੀਆਂ ਲਈ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਨੇ ਪ੍ਰਦਾਨ ਕੀਤੀ ਸਕਾਲਰਸ਼ਿਪ ਰਾਸ਼ੀ

ਪਟਿਆਲਾ, 11 ਦਸੰਬਰ-ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚਲੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵੱਲੋਂ ਸਕਾਲਰਸ਼ਿਪ ਰਾਸ਼ੀ ਪ੍ਰਦਾਨ ਕੀਤੀ ਗਈ ਹੈ।
ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ, ਸ੍ਰੀਮਤੀ ਇੰਦਰਜੀਤ ਕੌਰ ਗਿੱਲ ਵੱਲੋਂ ਸਕਾਲਰਸ਼ਿਪ ਦੀ 2,69,700/- ਦੀ ਕੁੱਲ ਰਾਸ਼ੀ ਦਾ ਚੈੱਕ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੂੰ ਸੌਂਪਿਆ ਗਿਆ।
 ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵੱਲੋਂ ਯੂਨੀਵਰਸਿਟੀ ਵਿਖੇ ਸੈਸ਼ਨ 2025-26 ਦੌਰਾਨ ਵੱਖ-ਵੱਖ ਕੋਰਸਾਂ ਵਿੱਚ ਪੜ੍ਹ ਰਹੇ 23 ਵਿਦਿਆਰਥੀਆਂ ਨੂੰ ‘ਮੈਰਿਟ ਕਮ ਮੀਨਜ਼’ ਅਧਾਰ ‘ਤੇ ਸਕਾਲਰਸ਼ਿਪ ਲਈ ਚੁਣਿਆ ਗਿਆ।
 ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਸਕਾਲਰਸ਼ਿਪ ਦੀ ਰਾਸ਼ੀ ਨਾਲ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਵੱਲੋਂ ਯੂਨੀਵਰਸਿਟੀ ਤੋਂ ਡਾ. ਦਮਨਜੀਤ ਸੰਧੂ, ਡੀਨ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫ਼ੇਅਰਜ਼ ਅਤੇ ਡਾ. ਸਾਹਿਬ ਸਰਤਾਜ ਸਿੰਘ ਪ੍ਰਬੰਧਕੀ ਅਫਸਰ (ਯੂਕੋ) ਦੀ ਇਸ ਉਪਰਾਲੇ ਲਈ ਪਾਏ ਯੋਗਦਾਨ ਸਬੰਧੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ, ਡੀਨ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫ਼ੇਅਰਜ਼ ਡਾ. ਦਮਨਜੀਤ ਸੰਧੂ, ਪ੍ਰਬੰਧਕੀ ਅਫ਼ਸਰ (ਯੂਕੋ) ਡਾ. ਸਾਹਿਬ ਸਰਤਾਜ ਸਿੰਘ, ਪ੍ਰਬੰਧਕੀ ਦਫਤਰ (ਯੂਕੋ) ਦਾ ਅਮਲਾ ਅਤੇ ਸਕਾਲਰਸ਼ਿਪ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀ ਹਾਜ਼ਰ ਰਹੇ ।
Advertisement
Advertisement
Advertisement
Advertisement
Scroll to Top