Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 4:56 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਂਗੂ ਦੇ ਕੇਸ ਪਿਛਲੇ ਸਾਲ ਨਾਲੋਂ ਘਟੇ, ਸਿਹਤ ਵਿਭਾਗ ਵੱਲੋਂ ਅਜੇ ਵੀ ਗਤੀਵਿਧੀਆਂ ਜਾਰੀ

ਡੇਂਗੂ ਦੇ ਕੇਸ ਪਿਛਲੇ ਸਾਲ ਨਾਲੋਂ ਘਟੇ, ਸਿਹਤ ਵਿਭਾਗ ਵੱਲੋਂ ਅਜੇ ਵੀ ਗਤੀਵਿਧੀਆਂ ਜਾਰੀ

ਪਟਿਆਲਾ 12 ਦਸੰਬਰ – ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ ਗਿਆ।

ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਨੇ ਆਖਿਆ ਕਿ ਅੱਜ ਡਰਾਈ-ਡੇ ਦੇ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਸਿਵਲ ਸਰਜਨ ਦਫਤਰ, ਮਾਤਾ ਕੁਸ਼ੱਲਿਆ ਹਸਪਤਾਲ, ਕੰਸਟ੍ਰਕਸ਼ਨ ਸਾਈਟਸ, ਕੋਰਟ ਕਾਂਪਲੈਕਸ, ਪੋਸਟ ਆਫਿਸ, ਪੀਆਰਟੀਸੀ ਵਰਕਸ਼ਾਪ, ਵਾਟਰ ਸਪਲਾਈ, ਮਾਈਨਿੰਗ ਡਿਪਾਰਟਮੈਂਟ, ਪੌਲਿਊਸ਼ਨ ਕੰਟਰੋਲ ਆਫਿਸ, ਹੈੱਡ ਆਫਿਸ ਪੀਐਸਪੀਸੀਐਲ,

ਪੀਐਸਟੀਸੀਐਲ, ਐਸਬੀਆਈ, ਬਾਗਬਾਨੀ ਆਫਿਸ, ਪਟਵਾਰਖਾਨਾ, ਪੀਐਸਪੀਸੀਐਲ ਪਾਠਕ ਵਿਹਾਰ, ਸਰਕਾਰੀ ਪ੍ਰੈੱਸ, ਜਿਲ੍ਹਾ ਪਰੀਸ਼ਦ, ਏਡੀਸੀ ਆਰ ਆਫਿਸ, ਅਨਾਜ ਮੰਡੀ, ਸਰਹੰਦ ਰੋਡ ਸਥਿਤ ਸਰਕਾਰੀ ਤੇ ਪ੍ਰਾਈਵੇਟ ਆਫਿਸ, ਸਨੌਰੀ ਅੱਡਾ ਏਰੀਆ ਚੈੱਕ ਕੀਤੇ ਗਏ। ਉਹਨਾਂ ਦੱਸਿਆ ਕਿ ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਹੁਣ ਤੱਕ 679 ਡੇਂਗੂ ਦੇ ਕੇਸ ਪਾਏ ਗਏ ਹਨ ਜੋ ਗਿਣਤੀ ਪਿਛਲੇ ਸਾਲ 798 ਸੀ।

ਜਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਨੇ ਆਖਿਆ ਕਿ ਇਸ ਹਫਤੇ ਜਿਲ੍ਹੇ ਭਰ ਦੇ 30867 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 37 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 1268144 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 11402 ਥਾਂਵਾ ਤੇ ਮਿਲੇ ਲਾਰਵਾ ਨੂੰ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਦੱਸਿਆ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਡੇਂਗੂ ਕੰਟਰੋਲ ਗਤੀਵਿਧੀਆਂ ਵਿੱਚੋਂ ਸਭ ਤੋਂ ਵੱਧ ਘਰਾਂ ਦੀ ਚੈਕਿੰਗ ਅਤੇ ਸਭ ਤੋਂ ਵੱਧ ਲਾਰਵਾ ਨਸ਼ਟ ਕਰਵਾਇਆ ਗਿਆ ਹੈ। ਇਸ ਮੌਕੇ ਡੀ.ਐਫ.ਪੀ.ਓ ਡਾ.ਬਲਕਾਰ ਸਿੰਘ, ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜੁਪਿੰਦਰ ਪਾਲ ਕੌਰ, ਐਮ.ਪੀ.ਐਚ.ਐਸ ਅਨਿਲ ਗੁਰੂ ਅਤੇ ਰਣ ਸਿੰਘ, ਬੀ.ਈ.ਈ ਸ਼ਾਯਾਨ ਜ਼ਫਰ ਅਤੇ ਬਿੱਟੂ ਮੌਜੂਦ ਸਨ।

Advertisement
Advertisement
Advertisement
Advertisement
Scroll to Top