Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 6:03 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਲੋਕ ਅਦਾਲਤ ' ਚ 47 ਬੈਂਚਾਂ ਦਾ ਗਠਨ

ਕੌਮੀ ਲੋਕ ਅਦਾਲਤ ' ਚ 47 ਬੈਂਚਾਂ ਦਾ ਗਠਨ

ਪਟਿਆਲਾ, 13 ਦਸੰਬਰ –  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ਼੍ਰੀ ਅਵਤਾਰ ਸਿੰਘ ਦੀ ਯੋਗ ਅਗਵਾਈ ਅਤੇ ਅਮਨਦੀਪ ਕੰਬੋਜ ਚੀਫ ਜੂਡੀਸੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਮਿਤੀ 13.12.2025 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ।
ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ 47.ਬੈਂਚਾਂ (30 ਪਟਿਆਲਾ ਵਿੱਚ, 6 ਰਾਜਪੁਰਾ ਵਿੱਚ, 5.ਨਾਭਾ ਵਿੱਚ ਅਤੇ 6 ਸਮਾਣਾ ਵਿੱਚ ) ਦਾ ਗਠਨ ਕੀਤਾ ਗਿਆ । ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ 01 ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੂਮੈਨ ਸੈੱਲ,ਪਟਿਆਲਾ ਵਿਖੇ 01 ਬੈਂਚ ਦਾ ਗਠਨ ਵੀ ਕੀਤਾ ਗਿਆ। ਇਸ ਤਰ੍ਹਾਂ ਜ਼ਿਲ੍ਹਾ ਪਟਿਆਲਾ ਵਿੱਚ ਨੈਸਨਲ ਲੋਕ ਅਦਾਲਤ ਬੈਂਚਾਂ ਵਿੱਚ ਕੇਸਾਂ ਦੀ ਸੁਣਵਾਈ ਕੀਤੀ ਗਈ।
          ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 34476 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 20252 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 510533463/- ਰੁਪਏ ਦੇ ਅਵਾਰਡ ਪਾਸ ਕੀਤੇ ਗਏ ।
           ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਸ੍ਰੀ ਅਵਤਾਰ ਸਿੰਘ  ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਪਟਿਆਲਾ ਅਤੇ ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਤੇ ਮੈਡਮ ਏਕਤਾ ਸਹੋਤਾ ਚੀਫ਼ ਜੂਡੀਸੀਅਲ ਮੈਜਿਸਟ੍ਰੇਟ  ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫਾਇਦਿਆਂ ਬਾਰੇ ਚਾਨਣਾ ਪਾਇਆ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸਦਾ ਫੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਇਸਦੀ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ, ਪਾਰਟੀਆਂ ਦੁਆਰਾ ਪਹਿਲਾਂ ਅਦਾ ਕੀਤੀ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਹ ਪ੍ਰਕਿਰਿਆ ਸ਼ਾਮਲ ਧਿਰਾਂ ਦੀਆਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਨੁਸਾਰ, ਝਗੜਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਂਦੀ ਹੈ, ਜਿਸ ਨਾਲ ਸਾਰਿਆਂ ਲਈ ਇੱਕ ਲਾਹੇਵੰਦ ਨਤੀਜਾ ਨਿਕਲਦਾ ਹੈ।   ਲੋਕ ਅਦਾਲਤਾਂ ਦਾ ਮੁੱਢਲਾ ਟੀਚਾ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਅੰਤ ਵਿੱਚ ਸਮੇਂ, ਪੈਸੇ ਦੀ ਬਚੱਤ ਕਰਨਾ ਅਤੇ ਝਗੜੇ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ।
ਇਸ ਨੈਸ਼ਨਲ ਲੋਕ ਅਦਾਲਤ ਦੀ ਮੁੱਖ ਵਿਸੇਸਤਾ ਪਰਿਵਾਰਕ ਅਦਾਲਤਾਂ ਵਿੱਚ ਪੇਂਡਿੰਗ 142 ਪਰਿਵਾਰਕ ਝਗੜਿਆਂ  ਅਤੇ ਚੈਕ ਬਾਊਂਸ ਮਾਮਲਿਆਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਸੀ, 343 ਚੈਕ ਬਾਂਊਸ ਕੇਸਾਂ ਵਿੱਚ ਕੁੱਲ ਰਕਮ  133085387/- ਦੇ ਅਵਾਰਡ ਪਾਸ ਕੀਤੇ ਗਏ।
Advertisement
Advertisement
Advertisement
Advertisement
Scroll to Top