Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:40 pm

+91 90915 01313 , +91 90916 01313

punjabbanni@gmail.com
punjabbani@yahoo.com

ਤੇਜ਼ ਰਫ਼ਤਾਰ ਦਾ ਕਹਿਰ, ਕਾਰ ਡਿਵਾਈਡਰ ਨਾਲ ਟਕਰਾਈ ; ਪੰਜ ਦੀ ਮੌਤ

ਤੇਜ਼ ਰਫ਼ਤਾਰ ਦਾ ਕਹਿਰ, ਕਾਰ ਡਿਵਾਈਡਰ ਨਾਲ ਟਕਰਾਈ ; ਪੰਜ ਦੀ ਮੌਤ

ਲੁਧਿਆਣਾ, 08 ਦਸੰਬਰ : ਲੁਧਿਆਣਾ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਨੇ ਪੰਜ ਜਾਨਾਂ ਲੈ ਲਈਆਂ। ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਜਬਰਦਸਤ ਟਕਰਾਉਣ ਮਗਰੋਂ ਪਲਟ ਗਈ ਅਤੇ ਦੂਰ ਤੱਕ ਘਸੀਟਦੀ ਰਹੀ, ਜਿਸ ਕਾਰਨ ਸਵਾਰਾਂ ਦੀ ਮੌਤ ਮੌਕੇ ‘ਤੇ ਹੀ ਹੋ ਗਈ। ਮ੍ਰਿਤਕਾਂ ਵਿੱਚ ਦੋ ਨਾਬਾਲਗ ਲੜਕੀਆਂ ਅਤੇ ਤਿੰਨ ਨੌਜਵਾਨ ਸ਼ਾਮਲ ਹਨ, ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

ਟੱਕਰ ਦੀ ਭਿਆਨਕਤਾ ਇੰਨੀ ਸੀ ਕਿ ਲਾਸ਼ਾਂ ਬੁਰੀ ਤਰ੍ਹਾਂ ਛਿੱਤਰੀਆਂ ਹੋ ਗਈਆਂ। ਕਿਸੇ ਦੀ ਬਾਂਹ ਕੱਟ ਗਈ ਸੀ ਤਾਂ ਕਿਸੇ ਦੀ ਲੱਤ ਵੱਖ ਹੋ ਗਈ। ਮ੍ਰਿਤਕ ਦੇਹਾਂ ਨੂੰ ਤੜਕੇ ਲਗਭਗ ਇੱਕ ਵਜੇ ਦੋ ਐਂਬੂਲੈਂਸਾਂ ਦੁਆਰਾ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਛਾਣ ਦੀ ਕਾਰਵਾਈ ਜਾਰੀ ਹੈ।

ਜਾਣਕਾਰੀ ਅਨੁਸਾਰ ਹਾਦਸਾ ਐਤਵਾਰ ਰਾਤ ਲਾਡੋਵਾਲ ਟੌਲ ਪਲਾਜ਼ਾ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁੰਡਈ ਵਰਨਾ ਕਾਰ (PB10DH-4619) ਸਾਊਥ ਸਿਟੀ ਤੋਂ ਲਾਡੋਵਾਲ ਵੱਲ ਜਾ ਰਹੀ ਸੀ। ਰਫ਼ਤਾਰ ਬਹੁਤ ਤੇਜ਼ ਹੋਣ ਕਾਰਨ ਕਾਰ ਬੇਕਾਬੂ ਹੋਈ ਅਤੇ ਡਿਵਾਈਡਰ ਨਾਲ ਜ਼ੋਰਦਾਰ ਟਕਰਾਉਣ ਤੋਂ ਬਾਅਦ ਉਲਟ ਕੇ ਕਈ ਮੀਟਰ ਤੱਕ ਘਸਿਟਦੀ ਗਈ।

 

Advertisement
Advertisement
Advertisement
Advertisement
Scroll to Top