Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 3:11 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਗਮ ਦਾ ਪੈਸਾ ਹਜ਼ਮ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ : ਮੇਅਰ ਕੁੰਦਨ ਗੋਗੀਆ

ਨਿਗਮ ਦਾ ਪੈਸਾ ਹਜ਼ਮ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ : ਮੇਅਰ ਕੁੰਦਨ ਗੋਗੀਆ

ਪਟਿਆਲਾ, 9 ਦਸੰਬਰ  — ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਹੁਣ ਨਗਰ ਨਿਗਮ ਦਾ ਪੈਸਾ ਡਕਾਰ ਮਾਰਨ ਵਾਲਿਆਂ ਦੀ ਕੋਈ ਖੈਰ ਨਹੀਂ। ਜੋ ਲੋਕ ਨਿਗਮ ਤੋਂ ਦੁਕਾਨਾਂ ਜਾਂ ਹੋਰ ਜਾਇਦਾਦਾਂ ਕਿਰਾਏ ਜਾਂ ਲੀਜ਼ ’ਤੇ ਲੈ ਕੇ ਲੰਮੇ ਸਮੇਂ ਤੋਂ ਬਕਾਇਆ ਰਕਮ ਅਦਾ ਨਹੀਂ ਕਰ ਰਹੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧ ਵਿੱਚ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਨਗਰ ਨਿਗਮ ਦਫ਼ਤਰ ਵਿੱਚ ਜੁਆਇੰਟ ਕਮਿਸ਼ਨਰ ਦੀਪਜੋਤ ਕੌਰ, ਦਰਪਣ ਕੁਮਾਰ ਸੁਪਰਡੈਂਟ ਲੈਂਡ ਬ੍ਰਾਂਚ, ਸਕੱਤਰ ਅਤੇ ਹੋਰ ਸਬੰਧਿਤ ਅਧਿਕਾਰੀਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੇਅਰ ਨੇ ਨਿਗਮ ਦੀ ਜਾਇਦਾਦਾਂ ਨਾਲ ਸਬੰਧਿਤ ਬਕਾਇਆ ਰਿਕਵਰੀ ਦੀ ਸਮੀਖਿਆ ਕੀਤੀ।

ਮੇਅਰ ਨੇ ਕਿਹਾ ਕਿ ਕਈ ਦੁਕਾਨਦਾਰ ਅਤੇ ਲੀਜ਼ਧਾਰੀ ਨਿਗਮ ਦੀ ਜਾਇਦਾਦ ਵਰਤ ਰਹੇ ਹਨ ਪਰ ਕਿਰਾਇਆ ਜਾਂ ਲੀਜ਼ ਦੀ ਰਕਮ ਜਮ੍ਹਾਂ ਨਹੀਂ ਕਰਵਾ ਰਹੇ, ਜੋ ਕਿ ਗੰਭੀਰ ਮਾਮਲਾ ਹੈ। ਉਨ੍ਹਾਂ ਨੇ ਅਜਿਹੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਨਿਗਮ ਵਿੱਚ ਆ ਕੇ ਆਪਣਾ ਬਕਾਇਆ ਜਮ੍ਹਾਂ ਕਰਵਾਉਣ।

ਉਨ੍ਹਾਂ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੇ ਬਕਾਇਆ ਭਰਨ ਦੀ ਬਜਾਏ ਨਿਗਮ ਦੀ ਜਗ੍ਹਾ ਹਜ਼ਮ ਕਰਨ ਦੀ ਸੋਚ ਰੱਖੀ ਹੈ, ਤਾਂ ਅਜਿਹਿਆਂ ਖ਼ਿਲਾਫ਼ ਜਗ੍ਹਾ ਖਾਲੀ ਕਰਵਾਉਣ ਦੀ ਕਾਨੂੰਨੀ ਪ੍ਰਕਿਰਿਆ ਤੁਰੰਤ ਤੇਜ਼ ਕੀਤੀ ਜਾਵੇਗੀ। ਮੇਅਰ ਨੇ ਸਾਫ਼ ਕੀਤਾ ਕਿ ਨਿਗਮ ਦੇ ਪੈਸੇ ਨਾਲ ਸ਼ਹਿਰ ਦੇ ਵਿਕਾਸ ਕਾਰਜ ਹੁੰਦੇ ਹਨ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਧੋਖਾਧੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੈਂਡ ਬ੍ਰਾਂਚ ਵੱਲੋਂ ਸਾਰੇ ਬਕਾਇਆਦਾਰਾਂ ਦੀ ਤਾਜ਼ਾ ਸੂਚੀ ਤਿਆਰ ਕਰਕੇ ਜਲਦ ਨੋਟਿਸ ਜਾਰੀ ਕੀਤੇ ਜਾਣ। ਮੇਅਰ ਨੇ ਦੁਹਰਾਇਆ ਕਿ ਨਗਰ ਨਿਗਮ ਸ਼ਹਿਰ ਦੇ ਹਿਤਾਂ ਦੀ ਰੱਖਿਆ ਲਈ ਹਰ ਲੋੜੀਂਦੀ ਸਖ਼ਤ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗਾ।

Scroll to Top