Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 3:16 pm

+91 90915 01313 , +91 90916 01313

punjabbanni@gmail.com
punjabbani@yahoo.com

ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ’ਤੇ ਤਿੱਖੇ ਹਮਲੇ, ਕਿਹਾ- ਕਾਂਗਰਸ ਨੂੰ ਟੁਕੜਿਆਂ ’ਚ ਵੰਡ ਦਿੱਤਾ

ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ’ਤੇ ਤਿੱਖੇ ਹਮਲੇ, ਕਿਹਾ- ਕਾਂਗਰਸ ਨੂੰ ਟੁਕੜਿਆਂ ’ਚ ਵੰਡ ਦਿੱਤਾ

ਚੰਡੀਗੜ੍ਹ, 9 ਦਸੰਬਰ :  ਪੰਜਾਬ ਕਾਂਗਰਸ ਵੱਲੋਂ ‘500 ਕਰੋੜ ਰੁਪਏ’ ਵਾਲੇ ਬਿਆਨ ਦੇ ਮਾਮਲੇ ’ਚ ਮੁਅੱਤਲੀ ਤੋਂ ਬਾਅਦ, ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਖ਼ਿਲਾਫ਼ ਖੁੱਲ੍ਹਾ ਮੋਰਚਾ ਖੋਲ ਦਿਤਾ ਹੈ ।ਨਵਜੋਤ ਕੌਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਦੇ ਹੋਏ ਕਿਹਾ, “ਰਾਜਾ ਵੜਿੰਗ, ਵਾਹਿਗੁਰੂ ਦੀ ਕਿਰਪਾ ਨਾਲ ਮੈਨੂੰ ਪੰਜਾਬ ਨੂੰ ਤੁਹਾਡੇ ਤੋਂ ਬਚਾਉਣ ਦਾ ਬਲ ਮਿਲਿਆ ਹੈ।

ਤੁਸੀਂ ਪੰਜਾਬ ਕਾਂਗਰਸ ਨੂੰ ਟੁਕੜਿਆਂ ਵਿੱਚ ਵੰਡ ਦਿੱਤਾ ਹੈ ਅਤੇ ਆਪਣੇ ਵਿਰੁੱਧ ਚੱਲ ਰਹੇ ਕੇਸਾਂ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੱਖ ਮੰਤਰੀ ਦੇ ਇਸ਼ਾਰਿਆਂ ’ਤੇ ਚੱਲ ਰਹੇ ਹੋ।”

ਇੱਕ ਹੋਰ ਪੋਸਟ ਵਿੱਚ ਉਨ੍ਹਾਂ ਨੇ ਵੜਿੰਗ ਦੇ ਵਿਰੁੱਧ ਕਈ ਗੰਭੀਰ ਦੋਸ਼ ਲਗਾਏ। ਕੌਰ ਨੇ ਲਿਖਿਆ, “SC/ST ਐਕਟ ਦੀ ਗ੍ਰਿਫ਼ਤਾਰੀ, ਬੱਸ ਬਾਡੀ ਮਾਮਲਾ ਅਤੇ 2500 ਏਕੜ ਜ਼ਮੀਨ ਹੜੱਪਣ ਦਾ ਮਾਮਲਾ — ਇਹ ਸਾਰੇ ਮੈਂ PMO, ਪੰਜਾਬ ਦੇ ਰਾਜਪਾਲ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਤੱਕ ਭੇਜੇ ਹਨ। ਹੁਣ ਇਹ ਮਾਮਲਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਪਿਆ ਹੈ।

Scroll to Top