Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:26 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ

ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ

ਪਟਿਆਲਾ 10 ਦਿਸੰਬਰ 25 – ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਦੋਰਾਨ ਗਰਭਵਤੀ ਔਰਤਾਂ ਅਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ.ਲਵਕੇਸ਼ ਕੁਮਾਰ ਦੀ ਅਗਵਾਈ ਵਿੱਚ ਸੀ.ਐਚ.ਸੀ ਮਾਡਲ ਟਾਉਨ ਵਿਖੇ ਮਮਤਾ ਦਿਵਸ ਸੈਸ਼ਨ ਲਗਾਇਆ ਗਿਆ।

ਉਹਨਾਂ ਨੇ ਦੱਸਿਆ ਕਿ ਮਮਤਾ ਦਿਵਸ ਤੇ ਗਰਭਵੱਤੀ ਔਰਤਾਂ ਨੂੰ ਟੈਟਨਸ ਦੇ ਟੀਕੇ, ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ, ਨਿਮੋਨੀਆ, ਦਸਤ ਅਤੇ ਟੈਟਨਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿੱਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਦਾ ਹੈ ਤਾਂ ਜੋ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਕੇ ਦਿੱਤੇ ਰਾਸ਼ਟਰੀ ਟੀਚੇ ਸਮੇਂ ਸਿਰ ਪੂਰੇ ਕੀਤੇ ਜਾ ਸਕਣ।

ਇਹਨਾਂ ਸੈਸ਼ਨਾ ਚ ਸਿਹਤ ਸਟਾਫ ਵੱਲੋਂ ਟੀਕੇ ਲਗਵਾਉਣ ਆਈਆਂ ਗਰਭਵਤੀ ਅੋਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾਂ ਵਿਚ ਕਰਵਾਉਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। grBv~qI ਮਾਵਾਂ ਨੂੰ ਕਿਹਾ ਕਿ ਉਹ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਾਰਨੀ ਅਨੁਸਾਰ ਆਪਣਾ ਅਤੇ ਨਵ ਜਨਮੇਂ ਬੱਚਿਆਂ ਦਾ ਟੀਕਾਕਰਨ ਕਰਵਾਉਣ ।

 

Advertisement
Advertisement
Advertisement
Advertisement
Scroll to Top