Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:27 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਕਾਂਗਰਸ ਵੱਲੋਂ ਪਿੰਡ ਪੱਧਰ ’ਤੇ ਵੱਡੀਆਂ ਮੀਟਿੰਗਾਂ 

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਕਾਂਗਰਸ ਵੱਲੋਂ ਪਿੰਡ ਪੱਧਰ ’ਤੇ ਵੱਡੀਆਂ ਮੀਟਿੰਗਾਂ 

ਪਟਿਆਲਾ — ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਲੈ ਕੇ ਪਟਿਆਲਾ ਦਿਹਾਤੀ ਖੇਤਰ ਵਿੱਚ ਕਾਂਗਰਸ ਪਾਰਟੀ ਨੇ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸੀ ਲੜੀ ਤਹਿਤ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਟਿਆਲਾ ਦਿਹਾਤੀ ਦੇ ਪਿੰਡ ਲੋਟ, ਦੰਦਰਾਲਾਂ ਖਰੌੜ, ਆਲੋਵਾਲ ਅਤੇ ਕਿਸ਼ਨਗੜ੍ਹ ਵਿਖੇ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਵੱਡੇ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗਾਂ ਦੌਰਾਨ ਮੋਹਿਤ ਮਹਿੰਦਰਾ ਨੇ ਲੋਕਾਂ ਨਾਲ ਰੂਬਰੂ ਹੁੰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਲੋਕਾਂ ਦੇ ਦੁੱਖ-ਸੁਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਪਿੰਡ ਪੱਧਰ ’ਤੇ ਵਿਕਾਸ ਲਈ ਠੋਸ ਕੰਮ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸਮਿਤੀ ਵਰਗੀਆਂ ਸੰਸਥਾਵਾਂ ਪਿੰਡਾਂ ਦੇ ਸਿੱਧੇ ਵਿਕਾਸ ਨਾਲ ਜੁੜੀਆਂ ਹੁੰਦੀਆਂ ਹਨ, ਜਿੱਥੇ ਸਾਫ਼, ਇਮਾਨਦਾਰ ਅਤੇ ਲੋਕਾਂ ਦੀ ਸੁਣਨ ਵਾਲੀ ਨੁਮਾਇੰਦਗੀ ਦੀ ਬਹੁਤ ਲੋੜ ਹੁੰਦੀ ਹੈ। ਕਾਂਗਰਸ ਦੇ ਉਮੀਦਵਾਰ ਲੋਕਾਂ ਦੀ ਪਸੰਦ, ਤਜਰਬੇਕਾਰ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਹਨ, ਜੋ ਚੁਣੇ ਜਾਣ ’ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਗੇ।
ਮੀਟਿੰਗਾਂ ਦੌਰਾਨ ਪਿੰਡਾਂ ਦੇ ਲੋਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਆਗੂਆਂ ਸਾਹਮਣੇ ਰੱਖੀਆਂ, ਜਿਵੇਂ ਕਿ ਸੜਕਾਂ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਬਿਜਲੀ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਸੰਬੰਧੀ ਮਸਲੇ। ਕਾਂਗਰਸੀ ਆਗੂਆਂ ਨੇ ਭਰੋਸਾ ਦਿਵਾਇਆ ਕਿ ਚੋਣਾਂ ਜਿੱਤਣ ਉਪਰੰਤ ਇਨ੍ਹਾਂ ਸਾਰੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਪਿੰਡਾਂ ਦੇ ਸਾਂਝੇ ਵਿਕਾਸ ਲਈ ਆਪਣੀ ਵਚਨਬੱਧਤਾ ਨਿਭਾਉਂਦੀ ਰਹੇਗੀ। ਪਿੰਡਾਂ ਵਿੱਚ ਮਿਲੇ ਭਰਪੂਰ ਸਹਿਯੋਗ ਨਾਲ ਕਾਂਗਰਸ ਆਗੂਆਂ ਨੇ ਚੋਣਾਂ ਵਿੱਚ ਵੱਡੀ ਜਿੱਤ ਦੀ ਉਮੀਦ ਵੀ ਜਤਾਈ।
Advertisement
Advertisement
Advertisement
Advertisement
Scroll to Top