Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:33 pm

+91 90915 01313 , +91 90916 01313

punjabbanni@gmail.com
punjabbani@yahoo.com

ਨਵਜੋਤ ਕੌਰ ਸਿੱਧੂ ਬੋਲੀ : “ਅਸੀਂ ਹਮੇਸ਼ਾ ਪਾਰਟੀ ਨਾਲ ਖੜ੍ਹੇ ਰਹਾਂਗੇ”

ਨਵਜੋਤ ਕੌਰ ਸਿੱਧੂ ਬੋਲੀ : “ਅਸੀਂ ਹਮੇਸ਼ਾ ਪਾਰਟੀ ਨਾਲ ਖੜ੍ਹੇ ਰਹਾਂਗੇ”

ਚੰਡੀਗੜ੍ਹ, 10 ਦਸੰਬਰ : ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਕਾਂਗਰਸ ਦੇ 70 ਤੋਂ ਵੱਧ ਇਮਾਨਦਾਰ ਅਤੇ ਕਾਬਲ ਨੇਤਾ ਪਾਰਟੀ ਤੋਂ ਦੂਰ ਹੋ ਚੁੱਕੇ ਹਨ ਅਤੇ ਉਨ੍ਹਾਂ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ ਪਾਰਟੀ ਨੂੰ ਕਮਜ਼ੋਰ ਕਰਨ ਦੇ ਗੰਭੀਰ ਦੋਸ਼ ਲਗਾਏ।

ਉਨਾ ਐਕਸ ’ਤੇ ਲਿਖੀਆਂ ਲੜੀਵਾਰ ਪੋਸਟਾਂ ਵਿੱਚ ਦਾਅਵਾ ਕੀਤਾ, “ਅਸੀਂ ਹਮੇਸ਼ਾ ਕਾਂਗਰਸ ਦੇ ਨਾਲ ਹਾਂ ਅਤੇ ਰਹਾਂਗੇ। ਅਸੀਂ ਪੰਜਾਬ ਨੂੰ ਜਿਤਾ ਕੇ ਇਸ ਨੂੰ ਆਪਣੇ ਨਿਮਰ, ਪਿਆਰ ਕਰਨ ਵਾਲੇ ਅਤੇ ਕੁਰਬਾਨੀ ਦੇਣ ਵਾਲੇ ਗਾਂਧੀ ਪਰਿਵਾਰ ਨੂੰ ਭੇਟ ਕਰਾਂਗੇ।”

ਨਵਜੋਤ ਕੌਰ ਸਿੱਧੂ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਹਮੇਸ਼ਾ ਕਾਂਗਰਸ ਦੇ ਨਾਲ ਰਹਿਣਗੇ। ਇਸਦੇ ਨਾਲ ਹੀ ਉਨ੍ਹਾਂ ਵੜਿੰਗ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਕਾਂਗਰਸ ਦੇ 70 ਤੋਂ ਵੱਧ ਇਮਾਨਦਾਰ ਅਤੇ ਕਾਬਲ ਨੇਤਾ ਪਾਰਟੀ ਤੋਂ ਦੂਰ ਹੋ ਚੁੱਕੇ ਹਨ ਅਤੇ ਉਨ੍ਹਾਂ ਨਾਲ ਸੰਪਰਕ ਵਿੱਚ ਹਨ।

ਇੱਕ ਹੋਰ ਪੋਸਟ ਵਿੱਚ ਕੌਰ ਨੇ ਕਿਹਾ,
“ਕਾਂਗਰਸ ਪੰਜਾਬ ਜਿੱਤੇਗੀ, ਭਾਵੇਂ ਤੁਸੀਂ 70 ਫੀਸਦ ਸੀਟਾਂ ’ਤੇ ਕਮਜ਼ੋਰ ਤੇ ਬੇਅਸਰ ਲੋਕਾਂ ਨੂੰ ਡਮੀ ਟਿਕਟਾਂ ਜਾਰੀ ਕਰ ਚੁੱਕੇ ਹੋ। ਤੁਹਾਡਾ ਧਿਆਨ ਜਿੱਤਣ ’ਤੇ ਨਹੀਂ, ਸਗੋਂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ’ਤੇ ਲੱਗਦਾ ਹੈ।”

Advertisement
Advertisement
Advertisement
Advertisement
Scroll to Top