Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:48 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਨੇ ਕਰਵਾਇਆ ਤੀਜਾ ਸਾਲਾਨਾ 'ਬਲਰਾਜ ਸਾਹਨੀ ਯਾਦਗਾਰੀ ਭਾਸ਼ਣ

ਪੰਜਾਬੀ ਯੂਨੀਵਰਸਿਟੀ ਨੇ ਕਰਵਾਇਆ ਤੀਜਾ ਸਾਲਾਨਾ 'ਬਲਰਾਜ ਸਾਹਨੀ ਯਾਦਗਾਰੀ ਭਾਸ਼ਣ

ਪਟਿਆਲਾ, 25 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਤੀਜਾ ਸਾਲਾਨਾ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ। ਇਹ ਭਾਸ਼ਣ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ, ਨਵੀਂ ਦਿੱਲੀ ਦੇ ਅੰਗਰੇਜ਼ੀ ਵਿਭਾਗ ਦੀ ਪ੍ਰੋਫ਼ੈਸਰ ਡਾ. ਸਿਮੀ ਮਲਹੋਤਰਾ ਨੇ ਦਿੱਤਾ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।
ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਅੱਜ ਦੇ ਦੌਰ ਵਿੱਚ ਭਾਵੇਂ ਆਰਟੀਫਿਸ਼ਿਅਲ ਇੰਟੈਲੀਜੈਂਸ ਸਿਰਜਣਾਤਮਕ ਖੇਤਰ ਸਮੇਤ ਹਰ ਥਾਂ ਜਬਰਦਸਤ ਘੁਸਪੈਠ ਕਰ ਰਹੀ ਹੈ। ਇਸ ਨੂੰ ਸਹੂਲਤ ਦੇ ਨਾਲ਼-ਨਾਲ਼ ਇੱਕ ਵੱਡੀ ਚੁਣੌਤੀ ਵਜੋਂ ਵੀ ਵੇਖਿਆ ਜਾ ਰਿਹਾ ਹੈ, ਪਰ ਮਨੁੱਖੀ ਦਿਮਾਗ ਦਾ ਕੋਈ ਬਦਲ ਨਹੀਂ। ਉਨਾਂ ਆਪਣੇ ਵਿਸ਼ੇ ਜੀਵ ਵਿਗਿਆਨ ਦੇ ਅਧਾਰ ਉੱਤੇ ਮਨੁੱਖੀ ਦਿਮਾਗ ਦੀਆਂ ਬਣਤਰਾਂ ਸਬੰਧੀ ਵਿਸ਼ੇਸ਼ ਹਵਾਲਿਆਂ ਅਤੇ ਮਿਸਾਲਾਂ ਪੇਸ਼ ਕਰ ਕੇ ਦੱਸਿਆ ਕਿ ਮਨੁੱਖੀ ਦਿਮਾਗ ਵਿੱਚ ਜੋ ਸਮਰੱਥਾ ਹੈ ਉਸ ਦਾ ਹੋਰ ਕੋਈ ਬਦਲ ਨਹੀਂ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਨਵੀਂ ਤਕਨੀਕ ਜਾਂ ਗਿਆਨ ਤੋਂ ਡਰਨਾ ਨਹੀਂ ਚਾਹੀਦਾ ਬਲਕਿ ਮਨੁੱਖਤਾ ਦੇ ਵਿਗਾਸ ਲਈ ਹਰ ਤਕਨੀਕ ਨੂੰ ਨਾਲ਼ ਲੈ ਕੇ ਤੁਰਨਾ ਹੀ ਹੁਣ ਸਮੇਂ ਦੀ ਲੋੜ ਹੈ। ਉਨ੍ਹਾਂ ਅਨੁਸ਼ਾਸਨੀ ਹੱਦਾਂ ਤੋਂ ਪਾਰ ਜਾਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਬਲਰਾਜ ਸਾਹਨੀ ਦੀ ਵਿਰਾਸਤ ਨੂੰ ਇਸ ਦੀ ਇੱਕ ਮਿਸਾਲ ਵਜੋਂ ਪੇਸ਼ ਕੀਤਾ।
 ਪ੍ਰੋਫੈਸਰ ਸਿਮੀ ਮਲਹੋਤਰਾ ਨੇ ਮਾਨਵੀ ਵਿਗਿਆਨ ਦੇ ਖੇਤਰ ਵਿੱਚ ਆਏ ਵੱਡੇ ਸਿਧਾਂਤਕ ਬਦਲਾਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ 20ਵੀਂ ਸਦੀ ਦੇ ਸਾਹਿਤਕ ਸਿਧਾਂਤਾਂ ਦੇ ਦੋ ਮੁੱਖ ਪੜਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਅਜੋਕੇ ‘ਪੋਸਟ-ਹਿਊਮਨ’ ਸੰਸਾਰ ਵਿੱਚ ਮਾਨਵੀ ਵਿਗਿਆਨਾਂ ਨੂੰ ਕਿਸ ਤਰ੍ਹਾਂ ਵਿਚਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨਵੀ ਵਿਗਿਆਨਾਂ ਨੂੰ ਦੂਜੇ ਵਿਸ਼ਿਆਂ ਦੀਆਂ ਵਿਧੀਆਂ ਦੀ ਨਕਲ ਕਰਨ ਦੀ ਲੋੜ ਨਹੀਂ ਹੈ, ਸਗੋਂ ਖੋਜ ਕਾਰਜਾਂ ਵਿੱਚ ਰਚਨਾਤਮਕ ਪਹੁੰਚ ਅਪਣਾਉਣੀ ਚਾਹੀਦੀ ਹੈ।
 ਸਮਾਗਮ ਦੇ ਕੋਆਰਡੀਨੇਟਰ ਡਾ. ਮੋਨਿਕਾ ਸੱਭਰਵਾਲ ਨੇ ਬਲਰਾਜ ਸਾਹਨੀ ਵਰਗੀਆਂ ਸ਼ਖਸੀਅਤਾਂ ਦੀ ਯਾਦ ਵਿੱਚ ਅਜਿਹੇ ਭਾਸ਼ਣ ਕਰਵਾਉਣ ਦੀ ਮਹੱਤਤਾ ਦੱਸੀ, ਜੋ ਅੱਜ ਵੀ ਸਭ ਲਈ ਪ੍ਰੇਰਨਾ ਸਰੋਤ ਹਨ।
 ਵਿਭਾਗ ਮੁਖੀ ਡਾ. ਧਰਮਜੀਤ ਸਿੰਘ ਨੇ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਅਤੇ ਬੁਲਾਰੇ ਅਤੇ ਵਿਸ਼ੇ ਬਾਰੇ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਨਵਜੋਤ ਖੋਸਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
Advertisement
Advertisement
Advertisement
Advertisement
Scroll to Top