Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 4:15 pm

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਗਰੁੱਪ ਆਫ ਕਾਲਜਿਜ਼ ਦੀ ਕਨਵੋਕੇਸ਼ਨ ਸਮਾਰੋਹ ਵਿੱਚ ਸਿਹਤ ਮੰਤਰੀ ਦੀ ਸ਼ਿਰਕਤ

ਏਸ਼ੀਅਨ ਗਰੁੱਪ ਆਫ ਕਾਲਜਿਜ਼ ਦੀ ਕਨਵੋਕੇਸ਼ਨ ਸਮਾਰੋਹ ਵਿੱਚ ਸਿਹਤ ਮੰਤਰੀ ਦੀ ਸ਼ਿਰਕਤ

ਪਟਿਆਲਾ 28 ਫਰਵਰੀ :  ਏਸ਼ੀਅਨ ਗਰੁੱਪ ਆਫ ਕਾਲਜਿਜ਼ ਵੱਲੋਂ ਆਯੋਜਿਤ ਕਨਵੋਕੇਸ਼ਨ ਅਤੇ ਐਲੂਮਨੀ ਮੀਟ ਸਮਾਰੋਹ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਨੌਜਵਾਨ ਹੀ “ਰੰਗਲਾ ਪੰਜਾਬ” ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਆਪਣੀ ਕਾਬਲੀਅਤ, ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੋਸ਼ਨ ਕਰ ਸਕਦੇ ਹਨ ਅਤੇ ਤਰੱਕੀ ਦੇ ਨਵੇਂ ਮਿਆਰ ਸਥਾਪਿਤ ਕਰ ਸਕਦੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਬੁਨਿਆਦੀ ਢਾਂਚੇ ਦੀ ਸੁਧਾਰ, ਆਧੁਨਿਕ ਲੈਬੋਰਟਰੀਆਂ, ਡਿਜੀਟਲ ਸਹੂਲਤਾਂ ਅਤੇ ਕੌਸ਼ਲ ਵਿਕਾਸ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਂ ਪਹਿਲਕਦਮੀਆਂ ਨਾਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਾਪਤ ਹੋਣਗੇ ਅਤੇ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੁੱਲਣਗੇ।
ਐਲੂਮਨੀ ਮੀਟ ਦੌਰਾਨ ਸਿਹਤ ਮੰਤਰੀ ਨੇ ਪੁਰਾਣੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕਾਲਜ ਦੇ ਪੁਰਾਣੇ ਵਿਦਿਆਰਥੀ ਸੰਸਥਾ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਦੀ ਸਫਲਤਾ ਮੌਜੂਦਾ ਵਿਦਿਆਰਥੀਆਂ ਲਈ ਮਾਰਗਦਰਸ਼ਕ ਸਾਬਤ ਹੁੰਦੀ ਹੈ।
ਸਮਾਰੋਹ ਵਿੱਚ ਕਾਲਜ਼ ਦੇ ਚੇਅਰਮੈਨ ਸ਼੍ਰੀ ਤਰਸੇਮ ਸੈਣੀ ਵੱਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਕਾਲਜ ਪ੍ਰਬੰਧਕਾਂ ਨੇ ਸੰਸਥਾ ਦੀਆਂ ਉਪਲਬਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਆੜਤੀਆ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸ੍ਰ ਸਤਵਿੰਦਰ ਸਿੰਘ , ਸ੍ਰ ਹਰਭਿੰਦਰ ਸਿੰਘ , ਸ੍ਰ ਸ਼ਿੰਗਾਰ ਸਿੰਘ, ਪ੍ਰਿੰਸੀਪਲ ਡਾ.ਮੀਨੂ ਸਿੰਘ , ਡਾ. ਕੁਮਕੁਮ ਬਜਾਜ , ਡਾ.ਪਾਬਲਾ, ਡਾ. ਐਮ ਐਸ ਸੈਣੀ ਮੌਜੂਦ ਸਨ।
Scroll to Top