Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:48 pm

+91 90915 01313 , +91 90916 01313

punjabbanni@gmail.com
punjabbani@yahoo.com

ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ

ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ

ਪਟਿਆਲਾ 25 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਅਤੇ ਏਂ ਡੀ ਸੀ ਡਿਵੈਲਪਮੈਂਟ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿਖੇ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦਾ ਆਯੋਜਨ ਕੀਤਾ ਗਿਆ ਹੈ‌।ਜਿਸ ਵਿਚ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੇ ਨਾਭਾ ਰੋਡ ਪਟਿਆਲਾ ਵੱਲੋਂ ਨਿਰਸਵਾਰਥ ਵਲੰਟੀਅਰਜ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਹਨਾਂ ਵਲੰਟੀਅਰਜ਼ ਦੇ ਇੰਚਾਰਜ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ,ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਦੀ ਅਗਵਾਈ ਹੇਠ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦੋਰਾਨ ਪਹੁੱਚਣ ਵਾਲੀ ਪਬਲਿਕ ਨੂੰ ਜਿਥੇ ਹਰ ਸੰਭਵ ਵਲੰਟੀਅਰਜ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ ਦੇ ਬੀ ਸੀ ਏ ਵਿਦਿਆਰਥੀ ਰੁਦਰਪ੍ਰਤਾਪ ਸਿੰਘ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੇ ਨਾਭਾ ਰੋਡ ਪਟਿਆਲਾ ਦੇ ਵਲੰਟੀਅਰਜ਼ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ।

ਇਸ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਪਬਲਿਕ ਵਲੋਂ ਬਹੁਤ ਹੀ ਸ਼ਲਾਘਾ ਕੀਤੀ ਜਾ ਰਹੀ ਹੈ ।ਇਸ ਮੌਕੇ  ਸੁਖਵੰਤ ਸਿੰਘ ਟ੍ਰੇਨਿੰਗ ਅਫ਼ਸਰ ਸਰਕਾਰੀ ਆਈ ਟੀ ਆਈ ਲੜਕੇ, ਅਨਿਲ ਖੰਨਾ ਹੋਸਟਲ ਸੁਪਰਡੈਂਟ ਆਈ ਟੀ ਆਈ ਲੜਕੇ,ਗੁਰਪ੍ਰਤਾਪ ਸ਼ਾਹੀ , ਤੇਜਿੰਦਰ ਮਡੋੜ,ਅਮਰਜੀਤ ਸਿੰਘ ਲੰਗ, ਜੁਗਰਾਜ ਚੈਹਿਲ, ਜਸਪਾਲ ਜੋਸਨ,ਰਾਮ ਸਿੰਘ, ਗੁਰਬਚਨ ਸਿੰਘ, ਕਿਰਨਾਂ ਦੇਵੀ, ਕੁਲਦੀਪ ਸਿੰਘ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top