Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 6:22 pm

+91 90915 01313 , +91 90916 01313

punjabbanni@gmail.com
punjabbani@yahoo.com

ਅਗਾਮੀ ਬਜਟ ’ਚ ਸਰਕਾਰ ਯੂਨੀਵਰਸਿਟੀਆਂ ਲਈ ਵਿੱਤੀ ਸਹਾਇਤਾ ਰੱਖੇ : ਪ੍ਰੋ. ਬਡੂੰਗਰ

ਅਗਾਮੀ ਬਜਟ ’ਚ ਸਰਕਾਰ ਯੂਨੀਵਰਸਿਟੀਆਂ ਲਈ ਵਿੱਤੀ ਸਹਾਇਤਾ ਰੱਖੇ : ਪ੍ਰੋ. ਬਡੂੰਗਰ

ਪਟਿਆਲਾ 26 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੇ ਅਗਾਮੀ ਬਜਟ ਸੈਸ਼ਨ ਵਿਚ ਪੰਜਾਬ ਦੀਆਂ ਦੋ ਅਹਿਮ ਯੂਨੀਵਰਸਿਟੀਆਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਚ ਉਪ ਕੁਲਪਤੀ ਦੀ ਨਿਯੁਕਤੀ  ਕਰਕੇ ਖੇਡ ਖੇਤਰ ਵਿਚ ਅੱਗੇ ਵੱਧਣਾ ਚਾਹੁੰਦੀ ਹੈ, ਪਰ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਵੱਡੀ ਅਣਦੇਖੀ ਵੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਵਿੱਤੀ ਸੰਕਟ ਨਾਲ ਜੂਝ ਰਹੀਆਂ ਹਨ ਅਤੇ ਆਏ ਦਿਨ ਮੁਲਾਜ਼ਮਾਂ  ਤਨਖ਼ਾਹਾਂ ਦੇਰ ਨਾਲ ਮਿਲਣ ਕਾਰਨ ਧਰਨੇ ਮੁਜ਼ਾਹਰੇ ਕਰ ਰਹੇ ਹਨ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਰਕਾਰ ਦਾ ਬਜਟ ਸੈਸ਼ਨ ਆ ਰਿਹਾ ਹੈ ਅਤੇ ਇਸ ਬਜਟ ਵਿਚ ਸਰਕਾਰ ਨੂੰ ਪੰਜਾਬੀ ਯੂਨੀਵਰਸਿਟੀ ਅਤੇ ਸਪੋਰਟਸ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚ ਕੱਢਣ ਲਈ ਵਿੱਤੀ ਸਹਾਇਤਾ ਦੇਣੀ ਚਾਹੀਦੀ ਤਾਂ ਕਿ ਯੂਨੀਵਰਸਿਟੀਆਂ ਦਾ ਜਿਹੜਾ ਬਜਟ ਡਗਮਗਾਇਆ ਪਿਆ ਉਸ ਨੂੰ ਪੈਰਾਂ ਸਿਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਪੋਰਟਸ ਯੂਨੀਵਰਸਿਟੀ ਵਿਚ ਉਪ ਕੁਲਪਤੀ ਦੀ ਨਿਯੁਕਤੀ ਸ਼ਲਾਘਾਯੋਗ ਕਦਮ ਹੈ, ਪ੍ਰੰਤੂ ਯੂਨੀਵਰਸਿਟੀਆਂ ਅੰਦਰਲੇ ਆਰਥਿਕ ਵਿੱਤੀ ਸੰਕਟ ਕਿਵੇਂ ਦੂਰ ਕਰਨੇ ਹਨ ਇਸ ਪ੍ਰਤੀ ਵੀ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਮਾਲਵਾ ਖੇਤਰ ਦੀ ਇਕੋ ਇਕ ਖੋਜ ਕਾਰਜ ਕਰਨ ਵਾਲੀ ਯੂਨੀਵਰਸਿਟੀ ਹੈ ਅਤੇ ਸਪੋਰਟਸ ਯੂਨੀਵਰਸਿਟੀ ਵਿਚ ਤਾਂ ਹੀ ਅਜਿਹੇ ਖਿਡਾਰੀ ਪੈਦਾ ਕਰ ਸਕੇਗੀ, ਜਦੋਂ ਯੂਨੀਵਰਸਿਟੀਆਂ ਖੁਦ ਵਿੱਤ ਤੌਰ ’ਤੇ ਮਜਬੂਤ ਹੋਣਗੀਆਂ ਇਸ ਕਰਕੇ ਅਗਾਮੀ ਬਜਟ ਸੈਸ਼ਨ ਵਿਚ ਸਰਕਾਰ ਨੂੰ ਯੂਨੀਵਰਸਿਟੀਆਂ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਵਿੱਤੀ ਸਹਾਇਤਾ ਦੇ ਤੌਰ ’ਤੇ ਕਦਮ ਚੁੱਕਣੇ ਚਾਹੀਦੇ ਹਨ।

Scroll to Top