Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:20 pm

+91 90915 01313 , +91 90916 01313

punjabbanni@gmail.com
punjabbani@yahoo.com

 ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪੀ.ਐਚ.ਡੀ. ਪ੍ਰੋਗਰਾਮ ਸ਼ੁਰੂ ਕਰੇਗੀ

 ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪੀ.ਐਚ.ਡੀ. ਪ੍ਰੋਗਰਾਮ ਸ਼ੁਰੂ ਕਰੇਗੀ

ਪਟਿਆਲਾ, 27 ਫਰਵਰੀ : ਅਕਾਦਮਿਕ ਅਤੇ ਖੋਜ ਉੱਤਮਤਾ ਦੀ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਨੇ ਅਕਾਦਮਿਕ ਸੈਸ਼ਨ 2026-27 ਤੋਂ ਡਾਕਟਰ ਆਫ਼ ਫਿਲਾਸਫੀ (ਪੀਐਚਡੀ) ਪ੍ਰੋਗਰਾਮ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਨੂੰ ਉੱਤਮਤਾ ਦੀਆਂ ਨਵੀਆਂ ਉਚਾਈਆਂ ‘ਤੇ ਪਹੁੰਚਾਉਣ ਦੇ ਉਦੇਸ਼ ਨਾਲ ਐਮ.ਬੀ.ਐਸ.ਪੀ.ਐਸ.ਯੂ. ਯੂਨੀਵਰਸਿਟੀ ਨਵੀਨ ਅਕਾਦਮਿਕ ਪਹਿਲਕਦਮੀਆਂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਆਪਣੇ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਅਕਾਦਮਿਕ ਢਾਂਚੇ ਨੂੰ ਸਫ਼ਲਤਾਪੂਰਵਕ ਸਥਾਪਤ ਕਰਨ ਤੋਂ ਬਾਅਦ ਯੂਨੀਵਰਸਿਟੀ ਹੁਣ ਇੱਕ ਖੋਜ-ਅਧਾਰਤ ਸੰਸਥਾ ‘ਚ ਤਬਦੀਲੀ ਵੱਲ ਕਦਮ ਵਧਾ ਰਹੀ ਹੈ।

ਡਾ. ਗਿੱਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੋਗ ਫੈਕਲਟੀ, ਲੈਬਾਟਰੀਆਂ ਲਈ ਢੁਕਵਾਂ ਬੁਨਿਆਦੀ ਢਾਂਚਾ ਅਤੇ ਢਾਂਚਾਗਤ ਅਕਾਦਮਿਕ ਪ੍ਰਣਾਲੀਆਂ ਦੀ ਉਪਲਬਧਤਾ ਦੇ ਨਾਲ ਐਮ.ਬੀ.ਐਸ.ਪੀ.ਐਸ.ਯੂ. ਯੂਨੀਵਰਸਿਟੀ ਡਾਕਟਰੇਟ ਪ੍ਰੋਗਰਾਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂ ਵਿੱਚ ਇਹ ਪੀਐਚਡੀ ਪ੍ਰੋਗਰਾਮ ਚਾਰ ਤਰਜੀਹੀ ਖੋਜ ਖੇਤਰਾਂ – ਸਪੋਰਟਸ ਬਾਇਓਮਕੈਨਿਕਸ, ਐਕਸਰਸਾਈਜ਼ ਫਿਜ਼ੀਓਲੋਜੀ, ਸਪੋਰਟਸ ਸਾਈਕੋਲੋਜੀ ਅਤੇ ਸਪੋਰਟਸ ਮੈਨੇਜਮੈਂਟ ਤੇ ਗਵਰਨੈਂਸ ਵਿੱਚ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਓਲੰਪਿਕ ਪ੍ਰਦਰਸ਼ਨ, ਸਾਇੰਟੀਫਿਕ ਐਥਲੀਟ ਮੌਨੀਟਰਿੰਗ ਅਤੇ ਠੋਸ ਖੇਡ ਨੀਤੀ ਵੱਲ ਦੇਸ਼ ਦੀ ਵੱਧ ਰਹੀ ਤਵੱਜੋ ਨਾਲ ਮੇਲ ਖਾਂਦੀ ਹੈ। ਯੂਨੀਵਰਸਿਟੀ ਦਾ ਉਦੇਸ਼ ਸਵਦੇਸ਼ੀ ਖੇਡ ਵਿਗਿਆਨ ਖੋਜ, ਹਾਈ-ਪਰਫਾਰਮੈਂਸ

ਐਥਲੀਟ ਡਿਵੈਪਮੈਂਟ, ਇੰਜਰੀ ਪਰੀਵੈਂਸ਼ਨ ਸਟੱਡੀ ਅਤੇ ਖੇਡ ਖੇਤਰ ਵਿੱਚ ਸ਼ਾਸਨ ਸੁਧਾਰਾਂ ਦੇ ਖੇਤਰ ‘ਚ ਅਰਥਪੂਰਨ ਯੋਗਦਾਨ ਪਾਉਣਾ ਹੈ ਤਾਂ ਜੋ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ।

ਵਾਈਸ ਚਾਂਸਲਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਗਰਾਮ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਨਵੇਂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ ਨਾਲ ਯੂਨੀਵਰਸਿਟੀ ਐਕਟ ਅਧੀਨ ਕਾਨੂੰਨੀ ਪ੍ਰਬੰਧਾਂ ਅਤੇ ਪੰਜਾਬ ਸਰਕਾਰ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ।

ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਸਮਰਪਿਤ ਖੋਜ ਸ਼ਾਸਨ ਢਾਂਚੇ ਸਥਾਪਤ ਕਰੇਗੀ, ਜਿਸ ਵਿੱਚ ਇੱਕ ਖੋਜ ਡਿਗਰੀ ਕਮੇਟੀ (ਆਰਡੀਸੀ), ਵਿਭਾਗੀ ਖੋਜ ਕਮੇਟੀਆਂ (ਡੀਆਰਸੀ), ਖੋਜ ਸਲਾਹਕਾਰ ਕਮੇਟੀਆਂ (ਆਰਏਸੀ), ਇੱਕ ਯੂਨੀਵਰਸਿਟੀ ਖੋਜ ਨੈਤਿਕਤਾ ਕਮੇਟੀ ਅਤੇ ਸਾਹਿਤ/ਕੰਮ ਦੀ ਚੋਰੀ ਸਬੰਧੀ ਨਿਗਰਾਨ ਪ੍ਰਣਾਲੀ ਸ਼ਾਮਲ ਹੋਵੇਗੀ।

Advertisement
Advertisement
Advertisement
Advertisement
Scroll to Top