Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 11:08 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜੋਆਣਾ ਦੀ ਰਹਿਮ ਅਰਜ਼ੀ ਮਾਮਲਾ : ਸੁਪਰੀਮ ਕੋਰਟ 18 ਨੂੰ ਕਰੇਗੀ ਅਗਲੀ ਸੁਣਵਾਈ

ਰਾਜੋਆਣਾ ਦੀ ਰਹਿਮ ਅਰਜ਼ੀ ਮਾਮਲਾ : ਸੁਪਰੀਮ ਕੋਰਟ 18 ਨੂੰ ਕਰੇਗੀ ਅਗਲੀ ਸੁਣਵਾਈ

ਨਵੀਂ ਦਿੱਲੀ, 13 ਫਰਵਰੀ : ਪਿਛਲੇ 29 ਸਾਲਾਂ ਤੋ ਜੇਲ ਵਿਚ ਬੰਦ ਅਤੇ 15 ਸਾਲਾਂ ਤੋ ਵਧ ਸਮੇ ਤੋ ਮੌਤ ਦੀ ਸਜਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਤੇ ਹੁਣ ਸੁਪਰੀਮ ਕੋਰਟ ਅਗਲੀ 18 ਮਾਰਚ ਨੂੰ ਸੁਣਵਾਈ ਕਰੇਗੀ। ਇਸ ਸਬੰਧੀ ਅੱਜ ਸੁਪਰੀਮ ਕੋਰਟ ਨੇ ਐਲਾਨ ਕੀਤਾ ਕਿ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ।

ਉਨਾ ਰਾਜੋਆਣਾ ਨੇ ਆਪਣੀ ਰਹਿਮ ਅਪੀਲ ’ਤੇ ਫੈਸਲਾ ਕਰਨ ਵਿੱਚ ਹੋ ਰਹੀ ਦੇਰੀ ਦਾ ਹਵਾਲਾ ਦਿੰਦਿਆਂ ਅਦਾਲਤ ਕੋਲ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਰਜ਼ੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਵਕੀਲ ਨੇ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ. ਵੀ. ਅੰਜਾਰੀਆ ਦੀ ਬੈਂਚ ਅੱਗੇ ਹੋਰ ਸਮਾਂ ਮੰਗਿਆ। ਦੂਜੇ ਪਾਸੇ, ਰਾਜੋਆਣਾ ਦੀ ਪੱਖੋਂ ਸੀਨੀਅਰ ਵਕੀਲ ਮੁਕੁਲ ਰੋਹਤਗਲੀ ਨੇ ਅਦਾਲਤ ਦੇ 24 ਸਤੰਬਰ 2025 ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਦਲੀਲ ਦਿੱਤੀ ਕਿ ਜਵਾਬਦੇਹਾਂ ਦੀ ਬੇਨਤੀ ’ਤੇ ਹੋਰ ਮੁਲਤਵੀ ਮਨਜ਼ੂਰ ਨਾ ਕਰਨ ਦੀ ਗੱਲ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Scroll to Top