Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

 ਕੁੰਦਨ ਗੋਗੀਆ ਵੱਲੋਂ ਨਵੀਆਂ ਬਣ ਰਹੀਆਂ ਸੜਕਾਂ ਦੀ ਅਚਾਨਕ ਚੈਕਿੰਗ

 ਕੁੰਦਨ ਗੋਗੀਆ ਵੱਲੋਂ ਨਵੀਆਂ ਬਣ ਰਹੀਆਂ ਸੜਕਾਂ ਦੀ ਅਚਾਨਕ ਚੈਕਿੰਗ

ਪਟਿਆਲਾ, 18 ਫਰਵਰੀ – ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਵਿੱਚ ਬਣ ਰਹੀਆਂ ਨਵੀਆਂ ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ  ਬਾਰਾਦਰੀ ਨੇੜੇ ਨਰਾਇਣ ਕਾਂਟੀਨੈਂਟਲ, ਨਾਭਾ ਗੇਟ ਨੇੜੇ ਕਿਰਪਾਲ ਡੈਅਰੀ ਕੋਲ ਅਤੇ ਅਲੀਪੁਰ ਵਾਰਡ ਨੰਬਰ 15 ਵਿੱਚ ਬਣ ਰਹੀਆਂ ਸੜਕਾਂ ਦਾ ਜਾਇਜ਼ਾ ਲੈਣ ਪਹੁੰਚੇ।
ਮੇਅਰ ਨੇ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਤੋਂ ਕੰਮ ਸਬੰਧੀ ਜਾਣਕਾਰੀ ਲਈ ਅਤੇ ਕਾਗਜ਼ਾਂ ਮੁਤਾਬਕ ਹੋ ਰਹੇ ਕੰਮ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਹਰ ਵਿਕਾਸ ਕਾਰਜ ਦਸਤਾਵੇਜ਼ਾਂ ਵਿੱਚ ਦਰਸਾਏ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।
ਚੈਕਿੰਗ ਦੌਰਾਨ ਮੇਅਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮਜ਼ਬੂਤ, ਟਿਕਾਊ ਅਤੇ ਉੱਚ ਮਿਆਰ ਦੀਆਂ ਸੜਕਾਂ ਦੇਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਮਟੀਰੀਅਲ ਦੀ ਗੁਣਵੱਤਾ, ਮੋਟਾਈ ਅਤੇ ਫਿਨਿਸ਼ਿੰਗ ’ਤੇ ਖਾਸ ਧਿਆਨ ਦਿੱਤਾ ਜਾਵੇ।
ਉਨ੍ਹਾਂ ਠੇਕੇਦਾਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇ ਕਿਤੇ ਵੀ ਖਾਮੀ ਮਿਲੀ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਸ਼ਹਿਰ ਦੇ ਹਰ ਇਲਾਕੇ ਵਿੱਚ ਇਕਸਾਰ ਵਿਕਾਸ ਕਰਨਾ ਮੇਰਾ ਮੁੱਖ ਮਕਸਦ ਹੈ। ਲੋਕਾਂ ਦੇ ਟੈਕਸ ਦੇ ਪੈਸੇ ਨਾਲ ਹੋ ਰਹੇ ਹਰ ਕੰਮ ਦੀ ਗੁਣਵੱਤਾ ਯਕੀਨੀ ਬਣਾਈ ਜਾਵੇਗੀ। ਮੈਂ ਖੁਦ ਮੌਕੇ ’ਤੇ ਪਹੁੰਚ ਕੇ ਜਾਂਚ ਕਰਦਾ ਰਹਾਂਗਾ ਤਾਂ ਜੋ ਕਿਸੇ ਵੀ ਕਿਸਮ ਦੀ ਗੜਬੜ ਨਾ ਰਹੇ। ਉਹਨਾਂ ਵੱਲੋਂ ਚੈਕਿੰਗ ਦੌਰਾਨ ਸਭ ਕੁਝ ਸਹੀ ਪਾਇਆ ਗਿਆ। ਮੇਅਰ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਪਹਿਲ ਕਦਮੀ ਅਤੇ ਨਿਗਰਾਨੀ ਦੇ ਨਾਲ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜ ਹੋਰ ਪਾਸਵਰਸ਼ੀ ਅਤੇ ਭਰੋਸੇਯੋਗ ਬਣਾਏ ਜਾਣਗੇ ।
Advertisement
Advertisement
Advertisement
Advertisement
Scroll to Top