Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਕੈਪਟਨ ਅਮਰਿੰਦਰ ਨੂੰ ਤਲਬ ਕਰਨ ਵਾਲੇ ਈਡੀ ਅਧਿਕਾਰੀ ਦਾ ਹੋਇਆ ਤਬਾਦਲਾ

ਕੈਪਟਨ ਅਮਰਿੰਦਰ ਨੂੰ ਤਲਬ ਕਰਨ ਵਾਲੇ ਈਡੀ ਅਧਿਕਾਰੀ ਦਾ ਹੋਇਆ ਤਬਾਦਲਾ

ਜਲੰਧਰ, 13 ਫਰਵਰੀ : ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੀਤੇ ਦਿਨੀ ਈਡੀ ਦੇ ਅਧਿਕਾਰੀ ਵਲੋ ਤਲਬ ਕੀਤੇ ਜਾਣ ਦੇ ਮਾਮਲੇ ਤੋ ਬਾਅਦ ਅੱਜ ਉਕਤ ਅਧਿਕਾਰੀ ਦਾ ਤਬਾਦਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਕੈ ਅਮਰਿੰਦਰ ਸਿੰਘ ਤੇ ਉਨਾ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ (ਈਡੀ) ਦੇ ਵਧੀਕ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਦਿਨੇਸ਼ ਪਚੌਰੀ ਨੂੰ ਨਵਾਂ ਵਧੀਕ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ।

ਅੱਜ ਅਚਾਨਕ ਹੋਏ ਉਕਤ ਅਧਿਕਾਰੀ ਦੇ ਤਬਾਦਲੇ ਤੋ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ, ਜਦਕਿ ਅਧਿਕਾਰਿਕ ਤੌਰ ’ਤੇ ਇਸਨੂੰ ਸਧਾਰਨ ਪ੍ਰਸ਼ਾਸਕੀ ਕਾਰਵਾਈ ਦੱਸਿਆ ਜਾ ਰਿਹਾ ਹੈ। ਉੱਚ ਅਧਿਕਾਰੀਆਂ ਵੱਲੋਂ ਇਸਨੂੰ ਰੁਟੀਨ ਪ੍ਰਸ਼ਾਸਕੀ ਤਬਾਦਲਾ ਕਰਾਰ ਦਿੱਤਾ ਜਾ ਰਿਹਾ ਹੈ, ਪਰ ਕੈਪਟਨ ਪਰਿਵਾਰ ਨੂੰ ਤਲਬ ਕੀਤੇ ਜਾਣ ਦੇ ਸਮੇਂ ਇਸ ਬਦਲਾਅ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਈਡੀ ਨੇ ਦੋਵਾਂ ਪਿਤਾ-ਪੁੱਤਰ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਪੇਸ਼ ਹੋਣ ਲਈ ਕਿਹਾ ਸੀ, ਹਾਲਾਂਕਿ ਉਹ ਨਿਰਧਾਰਿਤ ਮਿਤੀ ’ਤੇ ਹਾਜ਼ਰ ਨਹੀਂ ਹੋ ਸਕੇ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਉਨ੍ਹਾਂ ਦੇ ਗੋਡਿਆਂ ਦਾ ਇਲਾਜ ਚੱਲ ਰਿਹਾ ਹੈ, ਜਿਸ ਕਾਰਨ ਉਹ ਸਰੀਰਕ ਤੌਰ ਤੇ ਠੀਕ ਨਹੀ ਹਨ।

Scroll to Top