Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 10:17 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵੱਲੋਂ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈਂਡਬਾਲ ਚੈਂਪੀਅਨਸ਼ਿਪ ਆਰੰਭ

ਪੰਜਾਬੀ ਯੂਨੀਵਰਸਿਟੀ ਵੱਲੋਂ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈਂਡਬਾਲ ਚੈਂਪੀਅਨਸ਼ਿਪ ਆਰੰਭ

ਪਟਿਆਲਾ, 17 ਫਰਵਰੀ – ਪੰਜਾਬੀ ਯੂਨੀਵਰਸਿਟੀ ਵੱਲੋਂ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ‘ਉੱਤਰ-ਖੇਤਰੀ ਅੰਤਰ-ਵਰਸਿਟੀ ਹੈਂਡਬਾਲ ਪੁਰਸ਼ ਚੈਂਪੀਅਨਸ਼ਿਪ’ ਸ਼ੁਰੂ ਹੋ ਗਈ ਹੈ। ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਐੱਸ.ਪੀ. ਸੰਗਰੂਰ ਸ਼੍ਰੀ ਰਾਜੇਸ਼ ਛਿੱਬਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਡਾ. ਜਗਦੀਪ ਸਿੰਘ ਨੇ ਆਪਣੇ ਉਦਘਾਟਨੀ  ਸ਼ਬਦਾਂ ਵਿੱਚ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿੱਚ ਹਮੇਸ਼ਾ ਹੀ ਮੋਹਰੀ ਰਹੀ ਹੈ ਅਤੇ ਅਜਿਹੀਆਂ ਚੈਂਪੀਅਨਸ਼ਿਪਾਂ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵੱਡਾ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਅਤੇ ਸਹਿਣਸ਼ੀਲਤਾ ਸਿਖਾਉਂਦੀਆਂ ਹਨ, ਜੋ ਜੀਵਨ ਦੇ ਹਰ ਖੇਤਰ ਵਿੱਚ ਸਫਲ ਹੋਣ ਲਈ ਬੇਹੱਦ ਜ਼ਰੂਰੀ ਹਨ।
​ ਐੱਸ.ਪੀ. ਸੰਗਰੂਰ ਸ਼੍ਰੀ ਰਾਜੇਸ਼ ਛਿੱਬਰ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪੰਜਾਬੀ ਯੂਨੀਵਰਸਿਟੀ ਦੇ ਖੇਡ ਨਿਰਦੇਸ਼ਕ ਡਾ. ਗੁਰਦੀਪ ਕੌਰ ਨੇ ਦੱਸਿਆ ਕਿ 20 ਫਰਵਰੀ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਉੱਤਰ ਖੇਤਰ ਦੀਆਂ ਲਗਭਗ 35 ਟੀਮਾਂ ਭਾਗ ਲੈਣਗੀਆਂ।
ਇਸ ਮੌਕੇ ਸਹਾਇਕ ਖੇਡ ਨਿਰਦੇਸ਼ਕ ਡਾ. ਮਹਿੰਦਰਪਾਲ ਕੌਰ, ਕੈਪਟਨ ਡਾ. ਬੀ.ਐੱਸ. ਪੂਨੀਆ, ਸ. ਜਸਵੰਤ ਸਿੰਘ ਖਹਿਰਾ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਕਾਲਜ ਮੈਨੇਜਮੈਂਟ ਅਤੇ ਸਮੂਹ ਸਟਾਫ਼, ਯੂਨੀਵਰਸਿਟੀ ਟੀਮ ਦੇ ਕੋਚ ਡਾ. ਗੁਰਸ਼ਰਨ ਸਿੰਘ ਗਿੱਲ, ਹੈਂਡਬਾਲ ਫੈਡਰੇਸ਼ਨ ਦੇ ਤਕਨੀਕੀ ਆਫੀਸ਼ਿਅਲਜ਼ ਆਦਿ ਹਾਜ਼ਰ ਰਹੇ।
Scroll to Top