Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Tuesday, 04 Aug 2026 | 4:00 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਰਾਸਤੀ ਮੇਲਿਆਂ ਲਈ ਮਾਨ ਸਰਕਾਰ ਨੇ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ: ਹਰਪਾਲ ਸਿੰਘ ਚੀਮਾ

ਵਿਰਾਸਤੀ ਮੇਲਿਆਂ ਲਈ ਮਾਨ ਸਰਕਾਰ ਨੇ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ: ਹਰਪਾਲ ਸਿੰਘ ਚੀਮਾ

ਪਟਿਆਲਾ, 21 ਫਰਵਰੀ : ਪਟਿਆਲਾ ਤੇ ਆਸ-ਪਾਸ ਦੇ ਲੋਕਾਂ ਨੂੰ ਪੇਂਡੂ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਅਤੇ ਦੇਸ਼ ਭਰ ਦੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਦੀ ਇੱਕੋ ਮੰਚ ‘ਤੇ ਉਪਲਬੱਧ ਕਰਵਾਉਣ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੋਂ ਵਾਕਫ਼ ਕਰਵਾਉਣ ਲਈ ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਲਗਾਏ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦਾ ਆਗਾਜ਼ ਅੱਜ ਇੱਥੇ ਧੂਮ ਧੜੱਕੇ ਨਾਲ ਹੋਇਆ।

2 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਪੰਜਾਬ ਦੇ ਵਿੱਤ ਤੇ ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਬਨ ਕੱਟਕੇ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ। ਮੇਲੇ ‘ਚ ਪੁੱਜਣ ‘ਤੇ ਮੁੱਖ ਮਹਿਮਾਨ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ ਗਿਆ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਤੇ ਪਿੰਡ ਪੱਧਰੀ ਉੱਦਮਿਤਾ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਸੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਰੁਪਏ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਪੰਜਾਬ ਨੂੰ ਅਸਲੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਵੱਲ ਇਕ ਸਾਰਥਕ ਕਦਮ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਮੇਲਾ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ (ਸੈਲਫ ਹੈਲਪ ਗਰੁੱਪਾਂ) ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ ‘ਤੇ ਮਜ਼ਬੂਤ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਦਾ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵੱਲੋਂ ਉੱਚ ਗੁਣਵੱਤਾ ਵਾਲੇ, ਆਰਗੈਨਿਕ ਅਤੇ ਰਵਾਇਤੀ ਉਤਪਾਦ ਤਿਆਰ ਕੀਤੇ ਜਾਂਦੇ ਹਨ, ਪਰ ਵੱਡੇ ਪੱਧਰ ‘ਤੇ ਮਾਰਕੀਟਿੰਗ ਦੇ ਮੌਕੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਖੱਪੇ ਨੂੰ ਪੂਰਨ ਕਰਨ ਲਈ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ (ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ) ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ, ਉਦਯੋਗ ਅਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਲਗਵਾਏ ਜਾ ਰਹੇ ਹਨ।ਉਨ੍ਹਾਂ ਨੇ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਦਸਤਕਾਰਾਂ ਦੀ ਹਿੰਮਤ, ਸਮਰਪਣ ਅਤੇ ਉੱਦਮੀ ਜਜ਼ਬੇ ਨੂੰ ਸਲਾਮ ਕੀਤਾ।

ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਸ਼ੀਸ਼ ਮਹਿਲ ਵਿਖੇ ਪੁਰਾਲੇਖ ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਦਾ ਖ਼ਾਲਸਾ ਦਰਬਾਰ ਦੀਆਂ ਹੱਥ ਲਿਖਤਾਂ, ਮਹਾਰਾਜਾ ਦੁਲੀਪ ਸਿੰਘ ਵੱਲੋਂ ਲਿਖੇ ਪੱਤਰ, ਪੰਜਾਬ ਦਾ 1858 ਦਾ ਗ਼ਜ਼ਟ ਦੀ ਕਰੀਬ 20 ਸਾਲਾਂ ਬਾਅਦ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।

ਵਿੱਤ ਮੰਤਰੀ ਨੇ ਇਸੇ ਦੌਰਾਨ ਪੰਜਾਬੀ ਯੂਨੀਵਰਸਿਟੀ ਵੱਲੋਂ ਉਦਮਤਾ, ਨਵੀਨਤਾ ਤੇ ਕਰੀਅਰ ਹੱਬ ਤਹਿਤ ਵਿਦਿਆਰਥੀਆਂ ਵੱਲੋਂ ਬਣਾਈਆਂ ਰਵਾਇਤੀ ਵਸਤਾਂ ਦੀ ਪ੍ਰਦਰਸ਼ਨੀ ਸਮੇਤ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਦੀ 14ਵੀਂ 1710 ਤੋਂ 1849 ਤੱਕ ਦੇ ਸਿੱਖ ਰਾਜ ਦੇ ਇਤਿਹਾਸ ਨੂੰ ਦਰਸਾਉਂਦੀ ਦਿਲਚਸਪ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਪ੍ਰਦਰਸ਼ਨੀ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦਾ ਵੀ ਸੱਦਾ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੇ ਨਸ਼ੇ, ਭ੍ਰਿਸ਼ਟਾਚਾਰ ਅਤੇ ਗੈਂਗਸਟਰ ਸਭਿਆਚਾਰ ਵਰਗੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਲਈ ਤਹੱਈਆ ਕੀਤਾ ਅਤੇ ਨਾਲ ਹੀ ਆਮ ਆਦਮੀ ਕਲਿਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਸਕੂਲ ਆਫ਼ ਐਮੀਨੈਂਸ, ਯੁੱਧ ਨਸ਼ਿਆਂ ਵਿਰੁੱਧ ਅਤੇ ਮੈਰਿਟ ਅਧਾਰਤ ਨੌਕਰੀਆਂ ਵਰਗੀਆਂ ਯੋਜਨਾਵਾਂ ਰਾਹੀਂ ਚੰਗੀ ਤੇ ਸੁਚੱਜੀ ਸ਼ਾਸਨ ਪ੍ਰਣਾਲੀ ਦੀ ਮਿਸਾਲ ਕਾਇਮ ਕੀਤੀ ਹੈ।ਉਨ੍ਹਾਂ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਬੰਦ ਪਈਆਂ ਵਿਰਾਸਤੀ ਇਮਾਰਤਾਂ ਨੂੰ ਮੁਰੰਮਤ ਕਰਕੇ ਮੁੜ ਖੋਲ੍ਹਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਵਿੱਤ ਮੰਤਰੀ ਨੇ ਇਸ ਦੌਰਾਨ ਦੇਸ਼ ਭਰ ਤੋਂ ਪੁੱਜੇ ਸ਼ਿਲਪਕਾਰਾਂ ਸਮੇਤ ਥਾਈਲੈਂਡ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੇ ਸ਼ਿਲਪਕਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮੇਲੇ ਲਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਵਧਾਈ ਦੇ ਪਾਤਰ ਹਨ, ਕਿਉਂਕਿ ਅਜਿਹੇ ਮੇਲੇ ਰੰਗਲਾ ਪੰਜਾਬ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾਂ ਨੂੰ ਦਰਸਾਉਂਦੇ ਹਨ। ਉਨ੍ਹਾਂ ਆਮ ਲੋਕਾਂ ਅਤੇ ਪਟਿਆਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਖ਼ੂਬ ਆਨੰਦ ਮਾਨਣ।

ਇਸ ਮੇਲੇ ‘ਚ ਸਜੀਆਂ ਵੱਖ-ਵੱਖ ਸ਼ਿਲਪਕਾਰੀ ਵਸਤਾਂ ਦੀਆਂ ਸਟਾਲਾਂ ‘ਤੇ ਪਹਿਲੇ ਦਿਨ ਵੱਡੀ ਗਿਣਤੀ ‘ਚ ਦਰਸ਼ਕਾਂ ਨੇ ਖੂਬ ਖ਼ਰੀਦੋ ਫ਼ਰੋਖਤ ਕੀਤੀ। ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਪੇਸ਼ ਕੀਤੀ ਗਈ ਰੰਗਾ-ਰੰਗ ਪੇਸ਼ਕਾਰੀ ਦੌਰਾਨ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਨੇ ਆਪੋ-ਆਪਣੀਆਂ ਵੰਨਗੀਆਂ ਪੇਸ਼ ਕਰਕੇ ਖ਼ੂਬ ਧਮਾਲਾਂ ਪਾਈਆਂ।

 

Scroll to Top