Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 3:12 pm

+91 90915 01313 , +91 90916 01313

punjabbanni@gmail.com
punjabbani@yahoo.com

ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਸੜਕ ਦਾ ਉਦਘਾਟਨ, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਸੜਕ ਦਾ ਉਦਘਾਟਨ, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਪਟਿਆਲਾ, 21 ਫਰਵਰੀ – ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਮਕਸਦ ਨਾਲ ਅੱਜ ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ  ਅਤੇ ਵਾਰਡ ਨੰਬਰ 58 ਦੇ ਕੌਂਸਲਰ ਗੁਰਜੀਤ ਸਾਹਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਦੌਰਾਨ ਇਲਾਕੇ ਦੇ ਕਈ ਸਥਾਨਕ ਆਗੂਆਂ ਅਤੇ ਵਸਨੀਕਾਂ ਨੇ ਵੀ  ਸ਼ਿਰਕਤ ਕੀਤੀ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸੜਕਾਂ, ਨਿਕਾਸੀ ਪ੍ਰਬੰਧ ਅਤੇ ਹੋਰ ਵਿਕਾਸ ਕਾਰਜਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਨਵੀਂ ਸੜਕ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।

ਉਦਘਾਟਨ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਨਵੀਂ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਟ੍ਰੈਫਿਕ ਦੀ ਸਮੱਸਿਆ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜੀ ਅਤੇ ਸੁਵਿਧਾਜਨਕ ਆਵਾਜਾਈ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ।

ਕੌਂਸਲਰ ਗੁਰਜੀਤ ਸਾਹਨੀ ਨੇ ਕਿਹਾ ਕਿ ਵਾਰਡ ਨੰਬਰ 58 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਲੇ-ਦੁਆਲੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਆਵਾਜਾਈ ਹੋਰ ਆਸਾਨ ਹੋਵੇਗੀ।

ਸਮਾਗਮ ਦੌਰਾਨ ਲੱਕੀ ਲਹਿਲ, ਬਲਾਕ ਪ੍ਰਧਾਨ ਬਿੱਟੂ ਬਾਂਗਰ, ਐਮ.ਸੀ. ਜਗਤਾਰ ਜੱਗੀ, ਮੋਨਿਕਾ ਸ਼ਰਮਾ, ਲਵਿਸ਼ ਚੁੱਘ ਅਤੇ ਰਜਿੰਦਰ ਜੀ ਸਮੇਤ ਹੋਰ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਲਈ ਫਾਇਦਾ ਹੋਵੇਗਾ।
ਇਲਾਕਾ ਵਾਸੀਆਂ ਨੇ ਵੀ ਨਵੀਂ ਸੜਕ ਬਣਨ ‘ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਇਸ ਨਾਲ ਟ੍ਰੈਫਿਕ ਦੀ ਭੀੜ ਘਟੇਗੀ ਅਤੇ ਰੋਜ਼ਾਨਾ ਦੀ ਆਵਾਜਾਈ ਹੋਰ ਸੁਚੱਜੀ ਬਣੇਗੀ।

Scroll to Top