Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਨੇ ਕਰਵਾਏ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਮੁਕਾਬਲੇ

ਸ਼ੋ੍ਰਮਣੀ ਕਮੇਟੀ ਨੇ ਕਰਵਾਏ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਮੁਕਾਬਲੇ

ਸ਼ੋ੍ਰਮਣੀ ਕਮੇਟੀ ਨੇ ਕਰਵਾਏ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਮੁਕਾਬਲੇ
ਪਹਿਲਾ, ਦੂਜਾ ਅਤੇ ਤੀਜਾ ਨਗਦ ਇਨਾਮ ਹਾਸਲ ਕਰਨ ਵਾਲਿਆਂ ਨੂੰ ਕੀਤਾ ਗਿਆ ਸਨਮਾਨਤ
ਮਹਾਰਾਜਾ ਰਿਪੁਦਮਨ ਸਿੰਘ ਦੀ ਧਰਮ ਤੇ ਕੌਮ ਪ੍ਰਤੀ ਨਿਸ਼ਠਾ ਪ੍ਰੇਰਨਾ ਸਰੋਤ : ਪ੍ਰੋ. ਕਿਰਪਾਲ ਸਿੰਘ ਬਡੂੰਗਰ
ਨਾਭਾ/ਪਟਿਆਲਾ 31 ਅਗਸਤ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਅਤੇ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਵਿਖੇ ਬੱਚੇ ਬੱਚੀਆਂ ਦੇ ਦੁਮਾਲੇ ਤੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਬਲਤੇਜ ਸਿੰਘ ਖੌਖ ਵੱਲੋਂ ਕਰਵਾਏ ਗਏ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ 700 ਦੇ ਕਰੀਬ ਵਿਦਿਆਰਥੀ ਬੱਚੇ-ਬੱਚੀਆਂ ਨੇ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਨ੍ਹਾਂ ਨੇ ਸੋਹਣਾ ਦੁਮਾਲਾ ਅਤੇ ਸੋਹਣੀ ਦਸਤਾਰ ਸਜਾਕੇ ਨਗਦ ਇਨਾਮ ਰਾਸ਼ੀ ਅਤੇ ਮੈਡਲ ਪ੍ਰਾਪਤ ਕੀਤਾ। ਮੁਕਾਬਲਿਆਂ ਵਿਚ ਪੰਜਵੀਂ, ਛੇਵੀਂ, ਨੌਵੀਂ ਸਮੇਤ ਬਾਹਰਵੀਂ ਤੱਕ ਦੇ ਵਿਦਿਆਰਥੀ ਗਰੁੱਪਾਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਨਗਦ ਇਨਾਮ ਹਾਸਲ ਕਰਨ ਵਾਲਿਆਂ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁਕਾਬਲਿਆਂ ਵਿਚ ਪੁੱਜੇ ਵਿਦਿਆਰਥੀਆਂ ਦਾ ਜਿਥੇ ਮਾਰਗ ਦਰਸ਼ਨ ਕੀਤਾ, ਉਥੇ ਹੀ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਨਾਲ ਸਬੰਧਤ ਇਤਿਹਾਸਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਧਰਮ ਪ੍ਰਤੀ ਦਿ੍ਰੜਤਾ ਰੱਖਣ ਵਾਲੇ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ ਹਕੂਮਤ ਨੂੰ ਢੁਕਵਾਂ ਜਵਾਬ ਦਿੱਤਾ, ਉਥੇ ਹੀ ਸਿੱਖ ਧਰਮ ਅਤੇ ਕੌਮ ਪ੍ਰਤੀ ਕੀਤੀ ਫਰਜ਼ਾਂ ਦੀ ਪਹਿਰੇਦਾਰੀ ਸਾਡੀ ਅਜੌਕੀ ਪੀੜ੍ਹੀ ਨੂੰ ਆਪਣੇ ਧਰਮ ਅਤੇ ਸਿੱਖ ਧਰਮ ਪ੍ਰਤੀ ਨਿਸ਼ਠਾ ਪੈਦਾ ਕਰਨ ਦੀ ਜੀਵਨ ਜਾਂਚ ਪ੍ਰਦਾਨ ਕਰਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਨੌਜਵਾਨ ਬੱਚੇ ਬੱਚੀਆਂ ਨੂੰ ਸਿੱਖ ਇਤਿਹਾਸ ਦੇ ਮਹਾਨ ਤੇ ਵਿਲੱਖਣ ਇਤਿਹਾਸ ਨਾਲ ਜੋੜਨ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ।
ਇਸ ਉਪਰੰਤ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਬੀਬੀ ਹਰਦੀਪ ਕੌਰ ਖੌਖ ਨੇ ਵਿਦਿਆਰਥੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਪੱਛਮੀ ਸੱਭਿਆਚਾਰ ਦਾ ਵੱਡਾ ਪ੍ਰਭਾਵ ਬੱਚੇ ਬੱਚੀਆਂ ਵਿਚ ਦਿਖਾਈ ਦੇ ਰਿਹਾ ਅਤੇ ਸਮਾਜ ਵਿਚ ਨਸ਼ੇ ਦੀ ਪ੍ਰਵਿਰਤੀ, ਪਤਿਤਪੁਣੇ ਦਾ ਰੁਝਾਨ ਸਮੇਤ ਅਨੇਕਾਂ ਹੀ ਸਮਾਜਕ ਬੁਰਾਈਆ ਦੀ ਲਪੇਟ ਵਿਚ ਸਾਡੀ ਪੀੜ੍ਹੀ ਹੈ, ਜਿਨ੍ਹਾਂ ਨੂੰ ਏਸ ਦਲਦਲ ਤੋਂ ਬਚਾਉਣ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਮਹਾਨ ਉਪਰਾਲੇ ਏਸ ਕਰਕੇ ਕਰ ਰਹੀ ਹੈ ਤਾਂ ਕਿ ਸਾਡੀ ਆਉਣ ਵਾਲੀਆਂ ਨਸਲਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਆਏ ਵਿਦਿਆਰਥੀਆਂ, ਮਾਪਿਆਂ ਅਤੇ ਵਿਸ਼ੇਸ਼ ਤੌਰ ’ਤੇ ਸਕੂਲਾਂ ਤੋਂ ਆਏ ਸਮੂਹ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ।
ਮੁਕਾਬਲੇ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਇੰਚਾਰਜ ਕਰਤਾਰ ਸਿੰਘ, ਹੈਡ ਇੰਚਾਰਜ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਗੁਰਲਾਲ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਡਾਇਰੈਕਟਰ ਡਾ. ਚਮਕੌਰ ਸਿੰਘ, ਡਾ. ਸਤਿੰਦਰ ਸਿੰਘ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਗੁਰਦਿਆਲ ਇੰਦਰ ਸਿੰਘ ਬਿੱਲੂ, ਮੱਖਣ ਸਿੰਘ ਲਾਲਕਾ, ਜੱਸਾ ਸਿੰਘ ਖੋਖ, ਕਰਨੈਲ ਸਿੰਘ ਨਾਭਾ, ਗੁਰਮੁੱਖ ਸਿੰਘ ਤੋਜੋਮਾਜਰੀ, ਸਤਿਗੁਰੂ, ਬਲਦੇਵ ਸਿੰਘ ਗੁਰਦਿੱਤਪੁਰਾ, ਗੁਰਚਰਨ ਸਿੰਘ ਘਮਰੌਦਾ, ਪ੍ਰਚਾਰਕ ਸਾਹਿਬਾਨ ’ਚ ਭਾਈ ਪਰਵਿੰਦਰ ਸਿੰਘ ਬਰਾੜਾ, ਭਾਈ ਬੇਅੰਤ ਸਿੰਘ, ਭਾਈ ਜਸਵੀਰ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ ਆਦਿ ਸਮੂਹ ਸਟਾਫ ਦੇ ਅਧਿਕਾਰੀ ਤੇ ਮੈਂਬਰ ਸ਼ਾਮਲ ਸਨ।

Advertisement
Advertisement
Advertisement
Advertisement
Scroll to Top