Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:05 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਆਰ.ਟੀ.ਸੀ ਚੇਅਰਮੈਨ ਵੱਲੋਂ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਨਾਲ ਮੀਟਿੰਗ

ਪੀ.ਆਰ.ਟੀ.ਸੀ ਚੇਅਰਮੈਨ ਵੱਲੋਂ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਨਾਲ ਮੀਟਿੰਗ

ਪਟਿਆਲਾ, 20 ਫਰਵਰੀ : ਅੱਜ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ (ਰਜਿ 25/11) ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਬੈਠਕ ਕਰਕੇ ਯੂਨੀਅਨ ਦੇ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ। ਚੇਅਰਮੈਨ ਜੁਨੇਜਾ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ।

ਮੁਲਾਜ਼ਮਾਂ ਨੇ ਹੜਤਾਲ ਦੌਰਾਨ ਦਰਜ ਪੁਲਿਸ ਕੇਸ ਵਾਲੀ ਮਾਨਵਸ਼ਕਤੀ, ਜੇਲ੍ਹ ਵਿੱਚ ਬੰਦ ਮੈਨਪਾਵਰ ਤੇ ਕਰਮਚਾਰੀਆਂ ਦੀ ਤਨਖਾਹ ਸਮੇਂ ਸਿਰ ਜਾਰੀ ਕਰਨ ਵਰਗੇ ਮਾਮਲੇ ਵਿਚਾਰੇ। ਯੂਨੀਅਨ ਨੇ ਮੰਗ ਰੱਖੀ ਕਿ ਜਦੋਂ ਇਹ ਮਾਨਵਸ਼ਕਤੀ ਜੇਲ੍ਹ ਤੋਂ ਰਿਹਾਅ ਹੋ ਜਾਵੇ, ਤਾਂ ਉਸ ਨੂੰ ਮੁੜ ਡਿਊਟੀ ’ਤੇ ਲਗਾਇਆ ਜਾਵੇ।

ਆਗੂਆਂ ਨੇ ਚੇਅਰਮੈਨ ਜੁਨੇਜਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਕਿ ਇਸ ਮਹੀਨੇ ਵਰਕਰਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਤਨਖ਼ਾਹ ਅਤੇ ਪੈਨਸ਼ਨ ਦੀ ਸਮੱਸਿਆ ਨੂੰ ਹੱਲ ਕਰਦਿਆਂ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ।

ਮੌਜੂਦ ਅਧਿਕਾਰੀਆਂ ਨੇ ਕਿਹਾ ਕਿ ਯੂਨੀਅਨ ਹੋਈ ਮੀਟਿੰਗ ਦੌਰਾਨ ਇਨ੍ਹਾਂ ਸਾਰੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤਾਂ ਜੋ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਢੰਗ ਨਾਲ ਹੱਲ ਕੱਢਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਅਤੇ ਯੂਨੀਅਨ ਦਰਮਿਆਨ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਨਾਲ ਭਵਿੱਖ ਵਿੱਚ ਅਜਿਹੇ ਮਸਲਿਆਂ ਨੂੰ ਸੁਲਝਾਉਣ ਵਿੱਚ ਆਸਾਨੀ ਹੋਵੇਗੀ। ਇਸ ਮੌਕੇ ਪੀਆਰਟੀਸੀ ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜੀ.ਐਮ. ਪ੍ਰਸ਼ਾਸਨ  ਮਨਿੰਦਰਪਾਲ ਸਿੰਘ ਸਿੱਧੂ ਤੋਂ ਇਲਾਵਾ ਜੱਥੇਬੰਦੀ ਦੇ ਸੀਨੀਅਰ ਆਗੂ ਹਰਕੇਸ਼ ਕੁਮਾਰ ਵਿੱਕੀ, ਜਗਤਾਰ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।

Scroll to Top