Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:30 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 March, 2026, 03:44 PM

ਨਵੀਂ ਦਿੱਲੀ, 5 ਮਾਰਚ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਕੇਦਰ ਸਕਰਾਰ ਉਪਰ ਤਿਖੇ ਹਮਲੇ ਕੀਤੇ ਹਨ। ਉਨਾ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਵਧਦਾ ਟਕਰਾਅ ਹੁਣ ਭਾਰਤ ਦੇ ਦਰਵਾਜ਼ੇ ਤੱਕ ਆ ਪਹੁੰਚਿਆ ਹੈ, ਪਰ ਕੇਂਦਰ ਸਰਕਾਰ ਇਸ ਮਾਮਲੇ ’ਤੇ ਚੁੱਪੀ ਸਾਧੇ ਬੈਠੀ ਹੈ, ਜੋਕਿ ਬਹੁਤ ਨਿੰਦਣਯੋਗ ਗੱਲ ਹੈ।

ਰਾਹੁਲ ਗਾਂਧੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਜਦੋਂ ਦੇਸ਼ ਨੂੰ ਮਜ਼ਬੂਤ ਅਤੇ ਦ੍ਰਿੜ੍ਹ ਨੇਤ੍ਰਿਤਵ ਦੀ ਲੋੜ ਸੀ, ਉਸ ਵੇਲੇ ਭਾਰਤ ਕੋਲ ਇੱਕ ਐਸਾ ਪ੍ਰਧਾਨ ਮੰਤਰੀ ਹੈ ਜੋ ਸਮਝੌਤਾਵਾਦੀ ਰਵੱਈਆ ਅਪਣਾ ਰਿਹਾ ਹੈ ਅਤੇ ਜਿਸ ਨੇ ਦੇਸ਼ ਦੀ ਰਣਨੀਤਕ ਖੁਦਮੁਖਤਿਆਰੀ ਨੂੰ ਨੁਕਸਾਨ ਪਹੁੰਚਾਇਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਗਾਂਧੀ ਨੇ ਕਿਹਾ ਕਿ ਵਿਸ਼ਵ ਹਾਲਾਤ ਅਸਥਿਰ ਦੌਰ ਵਿੱਚ ਦਾਖਲ ਹੋ ਚੁੱਕੇ ਹਨ ਅਤੇ ਅੱਗੇ ਦੀ ਰਾਹਦਾਰੀ ਤੂਫ਼ਾਨੀ ਹੋ ਸਕਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਰਤ ਦੀ ਊਰਜਾ ਸੁਰੱਖਿਆ ਖਤਰੇ ਵਿੱਚ ਹੈ, ਕਿਉਂਕਿ ਦੇਸ਼ ਦੀ 40 ਫੀਸਦੀ ਤੋਂ ਵੱਧ ਕੱਚੇ ਤੇਲ ਦੀ ਆਮਦਨ ਸਟ੍ਰੇਟ ਆਫ ਹਾਰਮੁਜ਼ ਰਾਹੀਂ ਹੁੰਦੀ ਹੈ।



Scroll to Top