Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:25 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ ਦਿਤੀ 30 ਦਿਨਾਂ ਦੀ ਛੂਟ

ਅਮਰੀਕਾ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ ਦਿਤੀ 30 ਦਿਨਾਂ ਦੀ ਛੂਟ

ਨਵੀਂ ਦਿੱਲੀ, 6 ਮਾਰਚ : ਅਮਰੀਕਾ, ਇਰਾਨ, ਇਜਰਾਇਲ ਵਿਚਾਲੇ ਚਲ ਰਹੇ ਤਣਾਅ ਤੋ ਬਾਅਦ ਹੁਣ ਅਮਰੀਕਾ ਨੇ ਤੇਲ ਦੀ ਸਪਲਾਈ ਨੂੰ ਲੈ ਕੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ 30 ਦਿਨਾਂ ਦੀ ਛੂਟ ਦੇ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਪਿਛਲੇ ਸਮੇਂ ਦੌਰਾਨ ਅਮਰੀਕਾ ਵੱਲੋਂ ਭਾਰਤ ’ਤੇ ਰੂਸੀ ਤੇਲ ਦੀ ਖਰੀਦ ਘਟਾਉਣ ਲਈ ਦਬਾਅ ਬਣਾਇਆ ਜਾ ਰਿਹਾ ਸੀ, ਪਰ ਨਵੀਂ ਵਿਵਸਥਾ ਅਨੁਸਾਰ ਭਾਰਤੀ ਰਿਫਾਇਨਰੀਆਂ ਨੂੰ ਹੁਣ ਰੂਸੀ ਤੇਲ ਦੀ ਖਰੀਦ ਜਾਰੀ ਰੱਖਣ ਦੀ ਆਗਿਆ ਮਿਲ ਗਈ ਹੈ। ਇਸ ਫੈਸਲੇ ਨਾਲ ਸਮੁੰਦਰ ਵਿੱਚ ਖੜ੍ਹੇ ਕਈ ਰੂਸੀ ਤੇਲ ਟੈਂਕਰਾਂ ਨੂੰ ਵੀ ਰਾਹਤ ਮਿਲਣ ਦੀ ਸੰਭਾਵਨਾ ਹੈ, ਜਿਨ੍ਹਾਂ ਨੂੰ ਖਰੀਦਦਾਰ ਨਹੀਂ ਮਿਲ ਰਹੇ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਦੋ ਸੀਨੀਅਰ ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਵਾਸ਼ਿੰਗਟਨ ਨੇ ਰੂਸ ਦੇ ਊਰਜਾ ਖੇਤਰ ’ਤੇ ਲਾਗੂ ਪਾਬੰਦੀਆਂ ਦੇ ਬਾਵਜੂਦ ਮੌਜੂਦਾ ਤੇਲ ਸਪਲਾਈ ਨੂੰ ਜਾਰੀ ਰੱਖਣ ਲਈ 30 ਦਿਨਾਂ ਦੀ ਛੂਟ ਮਨਜ਼ੂਰ ਕੀਤੀ ਹੈ।

ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਅਮਰੀਕਾ ਅਤੇ ਪੱਛਮੀ ਦੇਸ਼ਾਂ ਨੇ ਰੂਸ ’ਤੇ ਕਈ ਆਰਥਿਕ ਪਾਬੰਦੀਆਂ ਲਗਾਈਆਂ ਸਨ ਅਤੇ ਹੋਰ ਦੇਸ਼ਾਂ ਨੂੰ ਵੀ ਰੂਸੀ ਤੇਲ ਨਾ ਖਰੀਦਣ ਲਈ ਕਿਹਾ ਸੀ। ਇਸਦੇ ਬਾਵਜੂਦ ਭਾਰਤ ਰੂਸੀ ਕੱਚੇ ਤੇਲ ਦੇ ਸਭ ਤੋਂ ਵੱਡੇ ਖਰੀਦਦਾਰਾਂ ਵਿੱਚੋਂ ਇੱਕ ਬਣ ਕੇ ਉਭਰਿਆ ਹੈ। ਵਿਸ਼ਲੇਸ਼ਕਾਂ ਦੇ ਅਨੁਸਾਰ ਭਾਰਤ ਨੇ ਸਾਫ਼ ਕੀਤਾ ਹੈ ਕਿ ਉਹ ਆਪਣੀਆਂ ਊਰਜਾ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਤੇਲ ਖਰੀਦ ਸਬੰਧੀ ਫੈਸਲੇ ਖੁਦ ਕਰੇਗਾ।

Advertisement
Advertisement
Advertisement
Advertisement
Scroll to Top