Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਜਾਇਦਾਦੀ ਵਿਵਾਦ ਨੇ ਲਿਆ ਖੂਨੀ ਰੂਪ, ਨੌਜਵਾਨ ਹਾਕੀ ਖਿਡਾਰਨ ਦੀ ਚਾਕੂ ਮਾਰ ਕੇ ਹੱਤਿਆ

ਜਾਇਦਾਦੀ ਵਿਵਾਦ ਨੇ ਲਿਆ ਖੂਨੀ ਰੂਪ, ਨੌਜਵਾਨ ਹਾਕੀ ਖਿਡਾਰਨ ਦੀ ਚਾਕੂ ਮਾਰ ਕੇ ਹੱਤਿਆ

ਚੰਡੀਗੜ੍ਹ, 6 ਮਾਰਚ : ਚੰਡੀਗੜ ਸ਼ਹਿਰ ਦੇ ਸੈਕਟਰ 38 ਵਿੱਚ ਜਾਇਦਾਦ ਨੂੰ ਲੈ ਕੇ ਚੱਲ ਰਹੇ ਪਰਿਵਾਰਕ ਵਿਵਾਦ ਨੇ ਖੂਨੀ ਰੂਪ ਧਾਰ ਲਿਆ, ਜਿੱਥੇ 21 ਸਾਲਾ ਰਾਜ ਪੱਧਰੀ ਹਾਕੀ ਖਿਡਾਰਨ ਦੀ ਕਥਿਤ ਤੌਰ ’ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸਨੂੰ ਲੈ ਕੇ ਪੁਲਸ ਨੇ ਕਾਰਵਾਈ ਸ਼ੁਰੂ ਕਰਦਿਆਂ ਦੋਸ਼ੀਆਂ ਦੀ ਭਾਲ ਲਈ ਛਾਪਾਮਾਰੀਤੇਜ ਕਰ ਦਿਤੀ ਹੈ।

ਜਾਣਕਾਰੀ ਦੇ ਅਨੁਸਾਰ ਮ੍ਰਿਤਕਾ ਦੇ ਪਿਤਾ ਰਵੀ, ਜੋ ਕਿ ਪੇਸ਼ੇ ਤੋਂ ਆਟੋ-ਰਿਕਸ਼ਾ ਚਾਲਕ ਹਨ, ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੀ ਭੈਣ ਦਾ ਪਰਿਵਾਰ ਘਰ ਦੀ ਪਹਿਲੀ ਮੰਜ਼ਿਲ ’ਤੇ ਰਹਿੰਦਾ ਹੈ ਅਤੇ ਜਾਇਦਾਦ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿਚਕਾਰ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਬੀਤੇ ਦਿਨੀ ਦੋਵੇ ਪਰਿਵਾਰਾਂ ਵਿਚ ਹੋਈ ਤਕਰਾਰ ਤੋ ਬਾਅਦ ਉਨਾ ਵਲੋ ਸਾਡੀ ਬੇਟੀ ਤਾਨੀਆ ਉਪਰ ਹਮਲਾ ਕਰ ਦਿਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Scroll to Top