Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਕੁਸੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਸੁਨਣ ਦਿਵਸ

ਮਾਤਾ ਕੁਸੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਸੁਨਣ ਦਿਵਸ

ਪਟਿਆਲਾ 6 ਮਾਰਚ :  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਸੁਨਣ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਪਟਿਆਲਾ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਨੱਕ, ਕੰਨ ਅਤੇ ਗਲੇ ਦੇ ਮਾਹਿਰ ਡਾ.ਗਗਨਦੀਪ ਕੌਰ ਵੱਲੋਂ ਮਰੀਜਾਂ ਅਤੇ ਸਟਾਫ ਮੈਂਬਰ ਨੂੰ ਕੰਨਾ ਦੀ ਸਾਂਭ ਸੰਭਾਲ ਅਤੇ ਸੁਨਣ ਸ਼ਕਤੀ ਨੂੰ ਬਰਕਰਾਰ ਰੱਖਣ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ।

ਡਾ.ਗਗਗਨਦੀਪ ਕੌਰ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਵੱਧ ਰਿਹਾ ਸ਼ੋਰ ਸ਼ਰਾਬਾ ਤੇ ਹੈਡ ਫੋਨਾਂ ਦੀ ਬੇਲੋੜੀ ਵਰਤੋਂ ਨੌਜਵਾਨ ਪੀੜੀ ਦੀ ਸੁਨਣ ਸ਼ਕਤੀ ਉੱਤੇ ਮਾੜਾ ਪ੍ਰਭਾਵ ਪੈਦਾ ਕਰ ਰਹੀ ਹੈ। ਉਹਨਾਂ ਸੁਰੱਖਿਅਤ ਸੁਨਣ ਦੇ ਸੰਕਲਪ ਤੇ ਜੋਰ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਸਾਵਧਾਨੀ ਨਾ ਵਰਤੀ ਜਾਵੇ ਤਾਂ ਸੁਨਣ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਸਕਦੀ ਹੈ।

ਮਾਹਿਰਾਂ ਨੇ ਕੰਨਾਂ ਵਿੱਚ ਕੋਈ ਵੀ ਤਿੱਖੀ ਚੀਜ ਨਾ ਮਾਰਨ ਜਾਂ ਬਿਨਾਂ ਡਾਕਟਰ ਸਲਾਹ ਕੋਈ ਵੀ ਤੇਲ ਪਾਉਣ ਤੋਂ ਵਰਜਿਆ। ਉਹਨਾਂ ਦੱਸਿਆ ਕਿ ਜਨਮ ਤੋਂ ਹੀ ਬੱਚਿਆਂ ਦੇ ਕੰਨਾਂ ਦੀ ਜਾਂਚ ਜਰੂਰ ਕਰਵਾਈ ਜਾਏ ਤਾਂ ਜੋ ਕਿਸੇ ਵੀ ਜਮਾੰਦਰੂ ਨੁਕਸ ਬਾਰੇ ਬੱਚਿਆਂ ਦਾ ਸਮੇਂ ਸਿਰ ਇਲਾਜ ਕਰਵਾਇਆ ਜਾ ਸਕੇ। ਇਸ ਮੌਕੇ ਸਮੂਹ ਮਾਸ ਮੀਡੀਆ ਵਿੰਗ ਦੀ ਟੀਮ, ਡੀ.ਸੀ.ਓ ਵਜਿੰਦਰ, ਰੋਗੀ ਤੇ ਰੋਗੀਆਂ ਦੇ ਰਿਸ਼ਤੇਦਾਰ ਅਤੇ ਨਰਸਿੰਗ ਵਿਦਿਆਰਥੀ ਮੌਜੂਦ ਸਨ।

Advertisement
Advertisement
Advertisement
Advertisement
Scroll to Top