Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਪਟਿਆਲਾ, 3 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਸਫ਼ਾਬਾਦੀ ਗੇਟ ਤੋਂ ਦਰਸ਼ਨੀ ਗੇਟ ਅਤੇ ਖੱਦਰ ਭੰਡਾਰ ਚੌਂਕ ਤੋਂ ਸੀਆਈਏ ਸਟਾਫ਼ ਤੱਕ ਨਵੀਂਆਂ ਬਣਨ ਵਾਲੀਆਂ ਇਨ੍ਹਾਂ ਸੜਕਾਂ ਦਾ ਸਥਾਨਕ ਵਾਸੀਆਂ ਨੂੰ ਭਰਵਾਂ ਲਾਭ ਹੋਵੇਗਾ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਬਿਨਾਂ ਕਿਸੇ ਵਿਤਕਰੇ ਤੋਂ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸਾਰੀਆਂ ਵਾਰਡਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਕੋਹਲੀ ਨੇ ਕਿਹਾ ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਸਫ਼ਾਬਾਦੀ ਗੇਟ ਤੋਂ ਦਰਸ਼ਨੀ ਗੇਟ ਅਤੇ ਖੱਦਰ ਭੰਡਾਰ ਚੌਂਕ ਤੋਂ ਸੀਆਈਏ ਸਟਾਫ਼ ਤੱਕ ਇਹ ਸੜਕਾਂ ਨਵੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਇਹ ਯਕੀਨੀ ਬਣਾ ਰਿਹਾ ਹੈ ਕਿ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਸਮੇਂ ਸਿਰ ਮੁਕੰਮਲ ਕਰਵਾਏ ਜਾਣ।

ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਕੌਂਸਲਰ ਅਮਨਪ੍ਰੀਤ ਕੌਰ, ਯੋਗੇਸ਼ ਟੰਡਨ, ਸਿਮਰਨਪ੍ਰੀਤ ਸਿੰਘ, ਜਗਤਾਰ ਜੱਗੀ, ਕੁਸ਼ਲ ਚੋਪੜਾ ਤੋਂ ਇਲਾਵਾ ਵੱਖ-ਵੱਖ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

Scroll to Top