Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 10:05 pm

+91 90915 01313 , +91 90916 01313

punjabbanni@gmail.com
punjabbani@yahoo.com

ਖੰਨਾ ‘ਚ ਬੇਅਦਬੀ ਦੀ ਘਟਨਾ ਨਾਲ ਮਚਿਆ ਰੋਹ, ਪੁਲਿਸ ਵੱਲੋਂ ਜਾਂਚ ਸ਼ੁਰੂ

ਖੰਨਾ ‘ਚ ਬੇਅਦਬੀ ਦੀ ਘਟਨਾ ਨਾਲ ਮਚਿਆ ਰੋਹ, ਪੁਲਿਸ ਵੱਲੋਂ ਜਾਂਚ ਸ਼ੁਰੂ

ਖੰਨਾ, 23 ਮਾਰਚ 2026: ਖੰਨਾ ਸ਼ਹਿਰ ਵਿਖੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਹੈ। ਇਕ ਇਲਾਕੇ ਵਿਚ ਇਸ ਘਟਨਾ ਦੌਰਾਨ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਗਲੀ ਵਿੱਚ ਖਿਲਾਰੇ ਜਾਣ ਦੀ ਗੱਲ ਸਾਹਮਣੇ ਆਈ ਹੈ, ਜਿਸ ਨਾਲ ਸਥਾਨਕ ਲੋਕਾਂ ਵਿੱਚ ਗਹਿਰਾ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ।

ਮਾਮਲੇ ਨਾਲ ਸੰਬੰਧਿਤ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਬੱਚਾ ਅੰਗ ਖਿਲਾਰਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਇਲਾਕਾ ਵਾਸੀਆਂ ਦਾ ਮੰਨਣਾ ਹੈ ਕਿ ਇਹ ਕੋਈ ਸੋਚੀ-ਸਮਝੀ ਸਾਜ਼ਿਸ਼ ਹੋ ਸਕਦੀ ਹੈ ਅਤੇ ਇਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਲਾਜ਼ਮੀ ਹੈ।

ਸਥਾਨਕ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਘਟਨਾ ਦੇ ਪਿੱਛੇ ਝੁੱਗੀ-ਝੋਂਪੜੀ ਵਿੱਚ ਰਹਿੰਦੇ ਕੁਝ ਲੋਕਾਂ ਦਾ ਹੱਥ ਹੋ ਸਕਦਾ ਹੈ, ਜੋ ਬਿਨਾਂ ਜਰੂਰੀ ਦਸਤਾਵੇਜ਼ਾਂ ਦੇ ਇੱਥੇ ਰਹਿ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਵਿਅਕਤੀਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Scroll to Top