Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 9:05 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਪਟਿਆਲਾ, 24 ਮਾਰਚ : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ  ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਅਤੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ,ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਡਾਕਟਰ ਚਾਰੂ ਗੋਤਮ,ਕੋਸਲਰ ਅਮਰਜੀਤ ਕੌਰ, ਰਣਜੀਤ ਕੌਰ, ਕੋਸਲਰ ਪਰਮਿੰਦਰ ਕੌਰ ਵਰਮਾ,ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਨੇ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਜੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ  ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ  ਪਰਮਿੰਦਰ ਕੌਰ ਮਨਚੰਦਾ ਅਤੇ ਉਹਨਾਂ ਦੀ ਟੀਮ ਵੱਲੋਂ ਸਕੂਲੀ ਪੱਧਰ ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਜੌਂ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਉਹਨਾਂ ਕਿਹਾ ਕਿ ਇਹਨਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੜੀਵਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾ ਜੋਂ ਨੋਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ , ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕਾਂਗੇ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਜੀ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਦੀ ਟੀਮ ਨੂੰ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।

Scroll to Top