Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:41 am

+91 90915 01313 , +91 90916 01313

punjabbanni@gmail.com
punjabbani@yahoo.com

ਐਲਪੀਜੀ ਬੁਕਿੰਗ ਨਿਯਮਾਂ ‘ਚ ਕੋਈ ਬਦਲਾਅ ਨਹੀਂ: ਸਰਕਾਰ ਨੇ ਅਫਵਾਹਾਂ ਨੂੰ ਕੀਤਾ ਖਾਰਜ

ਐਲਪੀਜੀ ਬੁਕਿੰਗ ਨਿਯਮਾਂ ‘ਚ ਕੋਈ ਬਦਲਾਅ ਨਹੀਂ: ਸਰਕਾਰ ਨੇ ਅਫਵਾਹਾਂ ਨੂੰ ਕੀਤਾ ਖਾਰਜ

ਨਵੀਂ ਦਿੱਲੀ, 25 ਮਾਰਚ 2026: ਕੇਂਦਰ ਸਰਕਾਰ ਨੇ ਐਲਪੀਜੀ ਸਿਲੰਡਰ ਬੁਕਿੰਗ ਦੀਆਂ ਤਾਰੀਖਾਂ ‘ਚ ਤਬਦੀਲੀ ਸੰਬੰਧੀ ਚੱਲ ਰਹੀਆਂ ਖਬਰਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਮਨੀਸਟਰੀ ਆਫ ਪੈਟਰੋਲੀਅਮ ਐਡ ਨੈਚੁਰਲ ਗੈਸ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਬੁਕਿੰਗ ਨਿਯਮਾਂ ‘ਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਅਤੇ ਪੁਰਾਣੀ ਪ੍ਰਣਾਲੀ ਹੀ ਜਾਰੀ ਰਹੇਗੀ।

ਮੰਤਰਾਲੇ ਮੁਤਾਬਕ, ਕੁਝ ਮੀਡੀਆ ਰਿਪੋਰਟਾਂ ਅਤੇ ਸੋਸ਼ਲ ਮੀਡੀਆ ਪੋਸਟਾਂ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪ੍ਰਧਾਨ ਮੰਤਰੀ ਉਜਵਲ ਯੋਜਨਾ ਹੇਠ ਨਵੀਆਂ ਸਮਾਂ ਸੀਮਾਵਾਂ ਲਾਗੂ ਕੀਤੀਆਂ ਗਈਆਂ ਹਨ। ਹਾਲਾਂਕਿ, ਸਰਕਾਰ ਨੇ ਇਨ੍ਹਾਂ ਦਾਵਿਆਂ ਨੂੰ ਗੁੰਮਰਾਹਕੁੰਨ ਅਤੇ ਬਿਲਕੁਲ ਝੂਠਾ ਕਰਾਰ ਦਿੱਤਾ ਹੈ।

ਮੰਤਰਾਲੇ ਨੇ ਦੱਸਿਆ ਕਿ ਐਲਪੀਜੀ ਰੀਫਿਲ ਬੁਕਿੰਗ ਲਈ ਮੌਜੂਦਾ ਨਿਯਮ ਹੀ ਲਾਗੂ ਰਹਿਣਗੇ—ਸ਼ਹਿਰੀ ਖੇਤਰਾਂ ਵਿੱਚ 25 ਦਿਨ ਅਤੇ ਪੇਂਡੂ ਖੇਤਰਾਂ ਵਿੱਚ 45 ਦਿਨ ਦੀ ਸਮਾਂ ਸੀਮਾ, ਜੋ ਸਾਰੇ ਕਿਸਮ ਦੇ ਕੁਨੈਕਸ਼ਨਾਂ ‘ਤੇ ਇਕਸਾਰ ਲਾਗੂ ਹੁੰਦੀ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਨਾ ਹੀ ਉਨ੍ਹਾਂ ਨੂੰ ਫੈਲਾਇਆ ਜਾਵੇ। ਨਾਲ ਹੀ ਬੇਲੋੜੀ ਘਬਰਾਹਟ ਵਿੱਚ ਐਲਪੀਜੀ ਬੁਕਿੰਗ ਕਰਨ ਤੋਂ ਵੀ ਬਚਣ ਲਈ ਕਿਹਾ ਗਿਆ ਹੈ।

Advertisement
Advertisement
Advertisement
Advertisement
Scroll to Top