Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:17 am

+91 90915 01313 , +91 90916 01313

punjabbanni@gmail.com
punjabbani@yahoo.com

ਜਿਨਸੀ ਸੋਸਣ ਮਾਮਲੇ ਵਿਚ : ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ

ਜਿਨਸੀ ਸੋਸਣ ਮਾਮਲੇ ਵਿਚ : ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ

ਪਟਿਆਲਾ, 25 ਮਾਰਚ 2026 : ਪਿਛਲੇ ਲੰਬੇ ਸਮੇ ਤੋ ਭਗੌੜੇ ਚਲੇ ਆ ਰਹੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਜਿਨਸੀ ਸੋਸਣ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨਾ ਉਪਰ ਇੱਕ ਮਹਿਲਾ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਪੁਲਿਸ ਜਾਣਕਾਰੀ ਮੁਤਾਬਕ, ਪਠਾਨਮਾਜਰਾ ਨੂੰ ਪਹਿਲਾਂ ਹਰਿਆਣਾ ਦੇ ਕਰਨਾਲ ‘ਚ ਕਾਬੂ ਕੀਤਾ ਗਿਆ ਸੀ, ਪਰ ਉਹ ਹਿਰਾਸਤ ਤੋਂ ਬਚ ਕੇ ਵਿਦੇਸ਼ ਭੱਜ ਗਿਆ ਸੀ। ਇਸ ਤੋਂ ਬਾਅਦ ਉਸਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਗਿਆ ਸੀ। ਉਹ ਆਸਟ੍ਰੇਲੀਆ ਤੋਂ ਵਾਰ-ਵਾਰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਦਾ ਰਿਹਾ।

ਤਾਜ਼ਾ ਜਾਣਕਾਰੀ ਅਨੁਸਾਰ, ਉਸਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜੇ ਸ਼ਿਵਪੁਰੀ ਇਲਾਕੇ ‘ਚ ਦੇਖਣ ਤੋਂ ਬਾਅਦ ਮੰਗਲਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪਠਾਣਮਾਜਰਾ ਦੇ ਵਕੀਲਾਂ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਉਹ ਇਸੀ ਸਬੰਧ ਵਿੱਚ ਸਕਾਰਪੀਓ ਕਾਰ ਰਾਹੀਂ ਦਿੱਲੀ ਜਾ ਰਹੇ ਸਨ। ਉਨ੍ਹਾਂ ਖ਼ਿਲਾਫ਼ ਪਹਿਲਾਂ ਹੀ ਲੁੱਕਆਊਟ ਨੋਟਿਸ ਜਾਰੀ ਸੀ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਕਾਬੂ ਕੀਤਾ।

Advertisement
Advertisement
Advertisement
Advertisement
Scroll to Top