Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:03 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਰਕਾਰਾਂ ਤੁਰੰਤ ਸਖ਼ਤ ਕਨੂੰਨ ਬਨਾਉਣ: ਬਾਬਾ ਬਲਬੀਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਰਕਾਰਾਂ ਤੁਰੰਤ ਸਖ਼ਤ ਕਨੂੰਨ ਬਨਾਉਣ: ਬਾਬਾ ਬਲਬੀਰ

ਅੰਮ੍ਰਿਤਸਰ : 20 ਮਾਰਚ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਕੌਮ ਦੇ ਮਾਣ ਸਨਮਾਨ ਨੂੰ ਢਾਹ ਲਾ ਰਹੀਆਂ ਉਹਨਾਂ ਦੋਸ਼ ਲਗਾਇਆ ਕਿ ਸਰਕਾਰਾਂ ਆਪਣੀ ਜੁੰਮੇਵਾਰੀ ਤੋਂ ਮੂੰਹ ਮੋੜ ਰਹੀਆਂ ਹਨ। ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ ਵਿੱਚ ਨਕਾਮ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਛੇੜਛਾੜ, ਪੱਤਰੇ(ਅੰਗ) ਪਾੜਨ ਸਾੜਨ ਅਤੇ ਘੋਰ ਬੇਅਦਬੀ ਦੀਆਂ ਦੁਖਦਾਈ ਘਟਨਾਵਾਂ ਗੁਰਦੁਆਰਾ ਸਾਹਿਬਾਨ ਅੰਦਰ ਹੀ ਵਾਪਰ ਰਹੀਆਂ ਹਨ।

ਘਟਨਾ ਸਥਾਨ ਤੋਂ ਫੜੇ ਜਾਣ ਵਾਲਿਆਂ ਨੂੰ ਨੀਮ ਪਾਗਲ ਕਹਿ ਕੇ ਬੁੱਤਾ ਸਾਰਣ ਦਾ ਨਿੰਦਕ ਜਤਨ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਉਪਰ ਬਣਦੀ ਜੋ ਕਾਨੂੰਨੀ ਕਾਰਵਾਈ ਹੋ ਰਹੀ ਹੈ ਉਹ ਨਾਕਾਫੀ ਤੇ ਢਿੱਲੀ ਹੈ।

ਜਿਸ ਕਾਰਨ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਉਨ੍ਹਾਂ ਕਿਹਾ ਕਿ ਮੌਜੂਦਾ ਕਾਨੂੰਨੀ ਧਾਰਾਵਾਂ ਅਪਰਾਧੀਆਂ ਨੂੰ ਸਖਤ ਸਜ਼ਾਵਾਂ ਦੇਣ ‘ਚ ਅਸਰਦਾਰ ਸਾਬਿਤ ਨਹੀਂ ਹੋ ਰਹੀਆਂ ਹਨ ਉਨ੍ਹਾਂ ਇਹਨਾਂ ਕਾਨੂੰਨੀ ਧਾਰਾਵਾਂ ਵਿੱਚ ਸੋਧ ਕਰਕੇ ਨਵਾਂ ਸਖਤ ਕਾਨੂੰਨ ਬਣਾ ਕੇ ਬੇਅਦਬੀਆਂ ਦੇ ਮਾਮਲੇ ਵਿੱਚ ਸਖਤ ਸਜ਼ਾਵਾਂ ਨਿਰਧਾਰਿਤ ਕੀਤੀਆਂ ਜਾਣ ਇਹ ਸਿੱਖ ਸੰਗਤਾਂ ਦੀ ਭਾਵਨਾ ਦੀ ਤਰਜਮਾਨੀ ਵਾਲਾ ਅਮਲ ਹੈ ਜਿਸ ਨੂੰ ਸਰਕਾਰਾਂ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ ‘ਤੇ ਤੁਰੰਤ ਹੀ ਸਖ਼ਤ ਕਨੁੰਨ ਬਣਾਉਣੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top