Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:20 am

+91 90915 01313 , +91 90916 01313

punjabbanni@gmail.com
punjabbani@yahoo.com

ਨਿਰਸੰਗ ਸਕੂਲ ਮਾਤਾ ਕੁਸ਼ੱਲਿਆ ਵਿਖੇ ਮਨਾਇਆ ਵਿਸ਼ਵ ਓਰਲ ਹੈਲਥ ਦਿਵਸ

ਨਿਰਸੰਗ ਸਕੂਲ ਮਾਤਾ ਕੁਸ਼ੱਲਿਆ ਵਿਖੇ ਮਨਾਇਆ ਵਿਸ਼ਵ ਓਰਲ ਹੈਲਥ ਦਿਵਸ

ਪਟਿਆਲਾ 20 ਮਾਰਚ – ਮੁੰਹ ਦੀ ਸਾਫ ਸਫਾਈ ਅਤੇ ਬਿਮਾਰੀਆਂ ਤੋਂ ਬਚਾਅ ਦੀ ਜਾਗਰੂਕਤਾ ਲਈ ਥੀਮ Happy Mouth is a Happy Life’  ਤਹਿਤ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਸੁਨੰਦਾ ਗਰੋਵਰ ਦੀ ਅਗਵਾਈ ਹੇਠ ਵਿਸ਼ਵ ਓਰਲ ਸਿਹਤ ਦਿਵਸ ਮੌਕੇ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਜਿਲ੍ਹਾ ਡੈਂਟਲ ਹੇਲਥ ਅਫਸਰ ਡਾ.ਸੁਨੰਦਾ ਗਰੋਵਰ ਨੇ ਵਿਦਿਆਰਥੀਆਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਦੰਦਾਂ ਦੀ ਸੰਭਾਲ ਲਈ ਸਾਨੂੰ ਦਿਨ ਵਿਚ ਦੋ ਵਾਰ ਅਤੇ ਰਾਤ ਨੂੰ ਸੋਣਤੋ ਪਹਿਲਾ ਜਰੂਰ ਬ੍ਰਸ਼ ਕਰਨਾ ਚਾਹੀਦਾ ਹੈ। ਮਿੱਠੀਆਂ ਜਾਂ ਦੰਦਾਂ ਨੂੰ ਚਿਪਕਣ ਵਾਲੇ ਪਦਾਰਥਾਂ ਨੂੰ ਖਾਣ ਤੋ ਗੁਰੇਜ ਕੀਤਾ ਜਾਵੇ ਅਤੇ ਜੇਕਰ ਖਾਣੇ ਵੀ ਹਨ ਤਾ ਅਜਿਹੀਆਂ ਚੀਜਾਂ ਖਾਣ ਤੋਂ ਬਾਦ ਬ੍ਰਸ਼ ਜਰੂਰ ਕੀਤਾ ਜਾਵੇ। ਹਰੇਕ ਛੇ ਮਹੀਨੇ ਬਾਦ ਦੰਦਾਂ ਦੇ ਮਾਹਰ ਡਾਕਟਰ ਤੋ ਚੈਕਅਪ ਜਰੂਰ ਕਰਵਾਇਆ ਜਾਵੇ।

ਡੈਂਟਲ ਮੈਡੀਕਲ ਅਫਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ.ਨਿਰਮਲ ਨੇ ਕਿਹਾ ਚੰਗੇ ਤੇ ਸਿਹਤਮੰਦ ਦੰਦ ਤੰਦਰੁਸਤ ਸਿਹਤ ਦਾ ਆਧਾਰ ਹਨ। ਉਹਨਾਂ ਵਿਦਿਆਰਥੀਆਂ ਨੂੰ ਪਾਨ, ਤੰਬਾਕੁ, ਜਰਦਾ ਆਦਿ ਦੀ ਵਰਤੋ ਨਾ ਕਰਨ ਸਬੰਧੀ ਜਾਗਰੂਕ ਕਰਦੇ ਕਿਹਾ ਕਿ ਇਹਨਾਂ ਪਦਾਰਥਾਂ ਦੇ ਸੇਵਨ ਨਾਲ ਮੂੰਹ, ਜਬਾੜੇ ਆਦਿ ਦਾ ਕੈਂਸਰ ਹੋ ਸਕਦਾ ਹੈ ਜੋ ਕਿ ਮੱਨੁਖ ਨੂੰ ਸ਼ਰੀਰਕ, ਮਾਨਸਿਕ ਅਤੇ ਸਮਾਜਿਕ ਤੋਰ ਤੇ ਪ੍ਰਭਾਵਤ ਕਰਦੇ ਹਨ।

Scroll to Top