Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:42 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਭਰ ‘ਚ ਬੰਬ ਦੀ ਦਹਿਸ਼ਤ ਫੈਲਾਉਣ ਵਾਲਾ ਸ਼ਖ਼ਸ ਕਾਬੂ, ਮੈਸੂਰ ਤੋ ਕੀਤਾ ਗ੍ਰਿਫਤਾਰ

ਦੇਸ਼ ਭਰ ‘ਚ ਬੰਬ ਦੀ ਦਹਿਸ਼ਤ ਫੈਲਾਉਣ ਵਾਲਾ ਸ਼ਖ਼ਸ ਕਾਬੂ, ਮੈਸੂਰ ਤੋ ਕੀਤਾ ਗ੍ਰਿਫਤਾਰ

ਦਿੱਲੀ, 30 ਮਾਰਚ : ਪਿਛਲੇ ਲੰਬੇ ਸਮੇ ਤੋ ਦੇਸ਼ ਦੇ ਵੱਖ ਵੱਖ ਸਕੂਲਾਂ ਨੂੰ ਬੰਬ ਹੋਣਦੀਆਂ ਝੁਠੀਆਂ ਈਮੇਲਾ ਭੇਜ ਕੇ ਡਰਾਉਣ ਵਾਲਾ ਸਖਸ ਅੱਜ ਪੁਲਸ ਹਿਰਾਸਤ ਵਿਚ ਆ ਹੀ ਗਿਆ ਹੈ,ਜਿਸ ਨੂੰ ਦਿੱਲੀ ਪੁਲੀਸ ਨੇ ਕਰਨਾਟਕ ਦੇ ਮੈਸੂਰ ਤੋਂ 47 ਸਾਲਾ ਸ਼੍ਰੀਨਿਵਾਸ ਲੂਈਸ ਨੂੰ ਦਿੱਲੀ ਪੁਲੀਸ ਅਤੇ ਸਥਾਨਕ ਪੁਲੀਸ ਦੀ ਸਾਂਝੀ ਕਾਰਵਾਈ ਦੌਰਾਨ ਸ਼ਨਿੱਚਰਵਾਰ ਨੂੰ ਉਸਦੇ ਕਿਰਾਏ ਦੇ ਮਕਾਨ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ‘ਤੇ ਦੇਸ਼ ਭਰ ਵਿੱਚ 1000 ਤੋਂ ਵੱਧ ਝੂਠੀਆਂ ਬੰਬ ਧਮਕੀਆਂ ਭੇਜਣ ਦੇ ਗੰਭੀਰ ਦੋਸ਼ ਹਨ।

ਜਾਣਕਾਰੀ ਅਨੁਸਾਰ ਇਹ ਧਮਕੀ ਭਰੇ ਸੰਦੇਸ਼ ਦਿੱਲੀ ਹਾਈ ਕੋਰਟ, ਵਿਧਾਨ ਸਭਾ ਅਤੇ ਕਈ ਸਕੂਲਾਂ ਤੇ ਸਰਕਾਰੀ ਸੰਸਥਾਵਾਂ ਨੂੰ ਭੇਜੇ ਜਾ ਰਹੇ ਸਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਸੀ।

ਪੁਲੀਸ ਨੇ ਦੱਸਿਆ ਕਿ ਮੁਲਜ਼ਮ ਪੋਸਟ ਗ੍ਰੈਜੂਏਟ ਹੈ ਅਤੇ ਬੈਂਗਲੁਰੂ ਦਾ ਰਹਿਣ ਵਾਲਾ ਹੈ। ਇਸ ਵੇਲੇ ਉਹ ਬੇਰੁਜ਼ਗਾਰ ਸੀ ਅਤੇ ਆਪਣੀ ਮਾਂ ਨਾਲ ਰਹਿ ਰਿਹਾ ਸੀ, ਜੋ ਕਿ ਸੇਵਾਮੁਕਤ ਸਰਕਾਰੀ ਕਰਮਚਾਰੀ ਹੈ। ਫਿਲਹਾਲ ਪੁਲੀਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top