Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:20 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਅਰੋੜਾ

ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਅਰੋੜਾ

ਘਨੌਰ, 28 ਮਾਰਚ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਘਨੌਰ ਨੇੜਲੇ ਪਿੰਡ ਗੋਬਿੰਦਗੜ੍ਹ, ਕਾਮੀ ਕਲਾਂ ਵਿਖੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ (ਕ੍ਰੀਮਿਕਾ ਫੂਡ ਪ੍ਰੋਸੈਸਿੰਗ) ਪਲਾਂਟ ਦਾ ਦੌਰਾ ਕੀਤਾ।ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਇਸ ਪਲਾਂਟ ਵਿਖੇ ਰੱਖ ਰਖਾਉ ਤੇ ਸਾਫ ਸਫਾਈ ਸਮੇਤ ਫੂਡ ਪ੍ਰੋਸੈਸਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਇਸ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦੇ ਸਟੇਟ ਆਫ਼ ਦੀ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ।
ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸਨਅਤ ਲਈ ਬਹੁਤ ਚੰਗਾ ਮਾਹੌਲ ਹੈ ਅਤੇ ਸੰਭਾਵਨਾ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ।
ਇਸ ਮੌਕੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ ਦੇ ਐਮਡੀ ਅਨੂਪ ਬੈਕਟਰ ਤੇ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਨੂੰ ਪਲਾਂਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਉਦਯੋਗਿਕ ਨੀਤੀ ਸਨਅਤਾਂ ਨੂੰ ਹੋਰ ਉਤਸ਼ਾਹਤ ਕਰਨ ਵਾਲੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਦੌਰਾਨ ਕਰਵਾਏ ਗਏ ਨਿਸ਼ੇਵਕ ਸੰਪੇਲਣ ਵਿੱਚ 350 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ, ਜਿਸ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਨੂਪ ਬੈਕਟਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਅਨੂਪ ਖੁਦ ਚੰਗੇ ਉਦਮੀ ਹੋਣ ਕਾਰਨ ਪੰਜਾਬ ਵਿੱਚ ਹੋਰ ਨਿਵੇਸ਼ ਕਰ ਰਹੇ ਹਨ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚੰਗਾ ਕੰਮ ਕਰ ਰਹੇ ਹਨ। ਇਸ ਮੌਕੇ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾਂੜਵਾ ਵੀ ਮੌਜੂਦ ਸਨ
Scroll to Top