Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:37 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤਾਂ ‘ਚੋਂ ਖੰਭੇ ਗਾਇਬ ਹੋਣਗੇ: ਹੁਣ ਜ਼ਮੀਨਦੋਜ਼ ਤਾਰਾਂ ਨਾਲ ਮਿਲੇਗੀ ਨਿਰਵਿਘਨ ਬਿਜਲੀ

ਖੇਤਾਂ ‘ਚੋਂ ਖੰਭੇ ਗਾਇਬ ਹੋਣਗੇ: ਹੁਣ ਜ਼ਮੀਨਦੋਜ਼ ਤਾਰਾਂ ਨਾਲ ਮਿਲੇਗੀ ਨਿਰਵਿਘਨ ਬਿਜਲੀ

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਵਜੋਂ ਰਾਜ ਸਰਕਾਰ ਨੇ ਖੇਤਾਂ ਵਿੱਚ ਲੱਗੇ ਬਿਜਲੀ ਦੇ ਖੰਭਿਆਂ ਨੂੰ ਹਟਾ ਕੇ ਆਧੁਨਿਕ ਜ਼ਮੀਨਦੋਜ਼ ਤਾਰਾਂ ਦੀ ਵਿਵਸਥਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਬਿਜਲੀ ਸਪਲਾਈ ਹੋਰ ਸੁਚੱਜੀ ਤੇ ਬਿਨਾ ਰੁਕਾਵਟ ਹੋਵੇਗੀ।
ਇਸ ਨਵੀਂ ਯੋਜਨਾ ਅਧੀਨ ਖੇਤਾਂ ਵਿੱਚ ਲੱਗੇ ਪੁਰਾਣੇ ਖੰਭਿਆਂ ਅਤੇ ਵੱਡੇ ਟ੍ਰਾਂਸਫਾਰਮਰਾਂ ਦੀ ਥਾਂ ਛੋਟੇ ਤੇ ਸਮਾਰਟ ਟ੍ਰਾਂਸਫਾਰਮਰ ਲਗਾਏ ਜਾਣਗੇ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਨਾ ਸਿਰਫ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਸੁਧਾਰ ਮਿਲੇਗਾ, ਸਗੋਂ ਖੇਤਾਂ ਵਿੱਚ ਖੰਭਿਆਂ ਅਤੇ ਤਾਰਾਂ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਅਤੇ ਵਿਵਾਦਾਂ ‘ਚ ਵੀ ਕਮੀ ਆਵੇਗੀ।

ਇਹ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੋਜ ਤੋਂ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸਨੂੰ ਬਾਅਦ ਵਿੱਚ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਰਾਜ ਵਿੱਚ ਕੁੱਲ 13,236 ਗ੍ਰਾਮ ਪੰਚਾਇਤਾਂ ਹਨ ਅਤੇ ਤਕਰੀਬਨ ਤਿੰਨ ਲੱਖ ਤੋਂ ਵੱਧ ਬਿਜਲੀ ਦੇ ਖੰਭੇ ਖੇਤੀਬਾੜੀ ਜ਼ਮੀਨਾਂ ਵਿੱਚ ਲੱਗੇ ਹੋਏ ਹਨ। ਇਹ ਖੰਭੇ ਸਿੰਚਾਈ ਲਈ ਵਰਤੀ ਜਾਣ ਵਾਲੀਆਂ ਮੋਟਰਾਂ ਤੱਕ ਬਿਜਲੀ ਪਹੁੰਚਾਉਣ ਲਈ ਤਾਰਾਂ ਦੇ ਵਿਸ਼ਾਲ ਜਾਲ ਦਾ ਹਿੱਸਾ ਹਨ। ਨਿਰਵਿਘਨ ਸਪਲਾਈ ਲਈ ਖੇਤਾਂ ਵਿੱਚ ਵੱਡੀ ਗਿਣਤੀ ਵਿੱਚ ਟ੍ਰਾਂਸਫਾਰਮਰ ਵੀ ਲਗਾਏ ਗਏ ਹਨ।

Scroll to Top