Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 6:12 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਪਟਿਆਲਾ: 25 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਆਈ.ਸੀ.ਐੱਸ.ਐੱਸ.ਆਰ.  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ-ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।
ਸੈਮੀਨਾਰ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।
ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੂਨੀਵਰਸਿਟੀ ਦੀਆਂ ‘ਚੇਅਰਾਂ’ ਦਾ ਅਸਲ ਮਕਸਦ ਅਜਿਹੀ ਖੋਜ ਨੂੰ ਉਤਸ਼ਾਹਿਤ ਕਰਨਾ ਹੈ ਜੋ ਅਣਗੌਲੇ ਇਤਿਹਾਸਕ ਤੱਥਾਂ ਨੂੰ ਸਾਹਮਣੇ ਲਿਆ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਸੈਮੀਨਾਰ ਵਿਦਿਆਰਥੀਆਂ ਵਿੱਚ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਸਹਾਈ ਹੁੰਦੇ ਹਨ।
ਸਮਾਪਤੀ ਸਮਾਰੋਹ ਦਾ ਮੁੱਖ ਭਾਸ਼ਣ ਆਈ. ਸੀ. ਐੱਚ. ਆਰ., ਨਵੀਂ ਦਿੱਲੀ ਦੇ ਚੇਅਰਮੈਨ ਪਦਮ ਸ਼੍ਰੀ ਪ੍ਰੋਫੈਸਰ ਰਘੁਵੇਂਦਰ ਤੰਵਰ ਵੱਲੋਂ ਦਿੱਤਾ ਗਿਆ। ਉਨ੍ਹਾਂ ਇਤਿਹਾਸਕ ਤੱਥਾਂ ਅਤੇ ਸ਼ਹੀਦਾਂ ਦੀ ਕੁਰਬਾਨੀ ਦੇ ਮਹੱਤਵ ‘ਤੇ ਰੌਸ਼ਨੀ ਪਾਈ।
ਪ੍ਰੋਫੈਸਰ ਮੁਹੰਮਦ ਇਦਰੀਸ (ਇੰਚਾਰਜ, ਸ਼ਹੀਦ ਊਧਮ ਸਿੰਘ ਚੇਅਰ) ਨੇ ਸਵਾਗਤੀ ਸ਼ਬਦ ਕਹੇ ਅਤੇ ਸੈਮੀਨਾਰ ਦੀ ਵਿਸਥਾਰਤ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਦਿਨਾਂ ਦੌਰਾਨ ਕੁੱਲ 20 ਖੋਜ-ਪੱਤਰ ਪੇਸ਼ ਕੀਤੇ ਗਏ। ਪ੍ਰੋ. ਭੀਮ ਇੰਦਰ ਸਿੰਘ (ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਅਤੇ ਯੂਥ ਵੈਲਫੇਅਰ) ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।
ਸੈਮੀਨਾਰ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੌਰਾਨ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਪ੍ਰੋ ਅਜੀਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਦੂਜੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ  ਦੇ ਇਤਿਹਾਸ ਵਿਭਾਗ ਦੇ ਮੁਖੀ ਅਤੇ ਡੀਨ ਸਟੱਡੀਜ਼ ਪ੍ਰੋ. ਬੀ. ਕੇ. ਸ਼ਿਵਰਾਮ ਨੇ ਕੀਤੀ, ਜਦਕਿ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਡਾ. ਸੁਖਨਿੰਦਰ ਕੌਰ ਨੇ ਕੋ-ਚੇਅਰ ਵਜੋਂ ਸ਼ਿਰਕਤ ਕੀਤੀ।
Scroll to Top