Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:12 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸਰਕਾਰ ਸੰਜੀਦਾ ਹੋਵੇ ਸਰਕਾਰ : ਪ੍ਰੋ. ਬਡੂੰਗਰ

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸਰਕਾਰ ਸੰਜੀਦਾ ਹੋਵੇ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 27 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਜਿਥੇ ਵਿੱਤੀ ਹਾਲਾਤ ਨਾਲ ਜੂਝ ਰਹੀ, ਉੱਥੇ ਹੀ ਆਰਥਿਕ ਤੌਰ ’ਤੇ ਡਗਮਗਾ ਰਹੀ ਹੈ, ਜਿਸ ਪ੍ਰਤੀ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ।

ਸਾਬਕਾ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਕਰਜਾ 150 ਕਰੋੜ ਤੋਂ ਵੱਧਕੇ 454 ਕਰੋੜ ਤਕ ਪਹੁੰਚ ਗਿਆ ਹੈ, ਜਿਸ ਕਾਰਨ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਹੁੰਦੇ ਖੋਜ ਕਾਰਜ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਚਿੰਤਾਜਨਕ ਵਿਤੀ ਹਾਲਾਤ ਦੇ ਹੁੰਦਿਆ ਹੋਇਆ ਯੂਨੀਵਰਸਿਟੀ ਵਿਚ ਖੋਜ ਕਾਰਜਾਂ ਵਿਚ ਖੜੋਤ ਆਉਣਾ ਨਿਸਚਿਤ ਹੀ ਹੈ ਅਤੇ ਲੋੜ ਅਨੁਸਾਰ ਇਮਾਰਤਸਾਜੀ ਦੇ ਕੰਮਾਂ ਨੂੰ ਵੀ ਧੱਕਾ ਲੱਗ ਰਿਹਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਵਿੱਤੀ ਸੰਕਟ ਕਾਰਨ ਸਮੇਂ ਸਿਰ ਤਨਖ਼ਾਹਾਂ ਦਾ ਸੰਕਟ ਵਿਚ ਵੱਧ ਰਿਹਾ ਹੈ ਅਤੇ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਵੱਲੋਂ ਧਰਨੇ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਜਿਹੇ ਸਿਲਸਿਲੇ ਦੇ ਚੱਲਦਿਆਂ ਵਿਦਿਆ ਵਿਤਰਣ ਨੂੰ ਭਾਰੀ ਨੁਕਸਾਨ ਹੁੰਦਾ ਵਿਖਾਈ ਦੇ ਰਿਹਾ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਦਿਅਕ ਖੇਤਰ ਵਿਚ ਮਾਲਵੇ ਦੀ ਜ਼ਿੰਦ-ਜਾਨ ਹੈ ਅਤੇ ਇਸ ਮਹਾਨ ਵਿਦਿਅਕ ਸੰਸਥਾ ਨੂੰ ਬਚਾਉਣਾ ਆਪਣਾ ਸਭ ਦਾ ਨੈਤਿਕ ਫਰਜ਼ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਦਾ ਕਰਜਾ ਇਕਮੁਸਤ ਲਾਹਕੇ ਯੂਨੀਵਰਸਿਟੀ ਨੂੰ ਹਰ ਖੇਤਰ ਵਿਚ ਪ੍ਰਗਤੀ ਦੇ ਰਾਹ ਪਾਉਣ ਦਾ ਉਪਰਾਲਾ ਕਰਨ।

Scroll to Top