Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:32 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਹਿੰਦ ‘ਚ ਸੂਬਾ ਪੱਧਰੀ ਸਮਾਗਮ ਅੱਜ, 100 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਸਰਹਿੰਦ ‘ਚ ਸੂਬਾ ਪੱਧਰੀ ਸਮਾਗਮ ਅੱਜ, 100 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਚੰਡੀਗੜ, 28 ਮਾਰਚ : ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਵਿਸਥਾਰ ਵੱਲ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਲੋਕਾਂ ਨੂੰ ਸੰਬੋਧਨ ਕਰਨਗੇ।

ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਸਥਾਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਵੱਖ-ਵੱਖ ਵਿਭਾਗਾਂ ਨਾਲ ਬੈਠਕਾਂ ਕਰਕੇ ਅੰਤਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਦੇ ਹੋਏ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ।

ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਦੇ ਮੱਦੇਨਜ਼ਰ 15 ਤੋਂ 20 ਹਜ਼ਾਰ ਲੋਕਾਂ ਲਈ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਅਤੇ ਕੇਜਰੀਵਾਲ ਦੁਪਹਿਰ ਸਮੇਂ ਸਮਾਗਮ ‘ਚ ਪਹੁੰਚਣਗੇ।

ਸਰਕਾਰ ਦੇ ਮੁਤਾਬਕ ਪਹਿਲਾਂ ਇਨ੍ਹਾਂ ਕਲੀਨਿਕਾਂ ਤੋਂ ਹਰ ਰੋਜ਼ ਕਰੀਬ 75 ਹਜ਼ਾਰ ਲੋਕ ਲਾਭ ਲੈਂਦੇ ਸਨ, ਜੋ ਹੁਣ ਵੱਧ ਕੇ ਲਗਭਗ 1 ਲੱਖ ਹੋ ਜਾਣ ਦੀ ਸੰਭਾਵਨਾ ਹੈ। ਇਸ ਸਮੇਂ ਪੰਜਾਬ ‘ਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਸਰਕਾਰ ਵੱਲੋਂ ਇਹ ਗਿਣਤੀ ਵਧਾ ਕੇ 1400 ਕਰਨ ਦਾ ਟੀਚਾ ਰੱਖਿਆ ਗਿਆ ਹੈ।

Scroll to Top