Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

11 ਲੱਖ ਨਾਲ ਰਾਤਾਂ ਨੂੰ ਚਮਕੇਗਾ ਵਾਰਡ ਨੰਬਰ 30 : ਮੇਅਰ ਗੋਗੀਆ ਨੇ ਲਾਈਟਾਂ ਲਗਵਾਉਣ ਦੀ ਕਾਰਵਾਈ ਕੀਤੀ ਸ਼ੁਰੂ

11 ਲੱਖ ਨਾਲ ਰਾਤਾਂ ਨੂੰ ਚਮਕੇਗਾ ਵਾਰਡ ਨੰਬਰ 30 : ਮੇਅਰ ਗੋਗੀਆ ਨੇ ਲਾਈਟਾਂ ਲਗਵਾਉਣ ਦੀ ਕਾਰਵਾਈ ਕੀਤੀ ਸ਼ੁਰੂ

ਪਟਿਆਲਾ,11 ਮਾਰਚ – ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਵਾਰਡ ਨੰਬਰ 30 ਨੂੰ ਰੌਸ਼ਨ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੇਅਰ ਨੇ ਦੱਸਿਆ ਕਿ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੇ ਪਾਰਕਾਂ ਸਮੇਤ ਪੂਰੇ ਇਲਾਕੇ ਵਿੱਚ ਆਧੁਨਿਕ ਸਟ੍ਰੀਟ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ, ਤਾਂ ਜੋ ਰਾਤ ਦੇ ਸਮੇਂ ਇਲਾਕਾ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਵਾਰਡ ਨੰਬਰ 30 ਦੇ ਪਾਰਕ ਅਤੇ ਹੋਰ ਜਨਤਕ ਥਾਵਾਂ ‘ਤੇ ਲਾਈਟਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਵਾਰਡ ਦੀ ਸੁੰਦਰਤਾ ਵਧੇਗੀ, ਉੱਥੇ ਹੀ ਸੁਰੱਖਿਆ ਦੇ ਲਿਹਾਜ਼ ਨਾਲ ਵੀ ਇਹ ਕਦਮ ਸਾਰਥਕ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਤਕਨਾਲੋਜੀ ਨਾਲ ਲੱਗੀਆਂ ਲੈਸ ਐਲਈਡੀ ਲਾਈਟਾਂ ਨਾਲ ਇਲਾਕੇ ਵਿੱਚ ਰਾਤ ਸਮੇਂ ਚੰਗੀ ਰੋਸ਼ਨੀ ਹੋਵੇਗੀ ਅਤੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੇ ਹਰ ਵਾਰਡ ਵਿੱਚ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਜਾਰੀ ਹਨ।

ਇਲਾਕਾ ਨਿਵਾਸੀਆਂ ਨੇ ਵੀ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਸਟਰੀਟ ਲਾਈਟਾਂ ਲੱਗਣ ਨਾਲ ਵਾਰਡ ਦੀਆਂ ਗਲੀਆਂ ਅਤੇ ਪਾਰਕਾਂ ਵਿੱਚ ਰਾਤ ਦੇ ਸਮੇਂ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਸੁਰੱਖਿਆ ਵਿੱਚ ਵੀ ਸੁਧਾਰ ਆਵੇਗਾ।

Scroll to Top