Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 7:37 am

+91 90915 01313 , +91 90916 01313

punjabbanni@gmail.com
punjabbani@yahoo.com

 ਲਟਕਦੀਆਂ ਤਾਰਾਂ ਨੂੰ ਵੇਖ ਮੇਅਰ ਹੋਏ ਸਖ਼ਤ, ਅਧਿਕਾਰੀਆਂ ਨੂੰ ਸਖ਼ਤ ਨੋਟਿਸ ਜਾਰੀ ਕਰਨ ਦੇ ਹੁਕਮ

 ਲਟਕਦੀਆਂ ਤਾਰਾਂ ਨੂੰ ਵੇਖ ਮੇਅਰ ਹੋਏ ਸਖ਼ਤ, ਅਧਿਕਾਰੀਆਂ ਨੂੰ ਸਖ਼ਤ ਨੋਟਿਸ ਜਾਰੀ ਕਰਨ ਦੇ ਹੁਕਮ

ਪਟਿਆਲਾ, 11 ਮਾਰਚ – ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਟਕਦੀਆਂ ਬਿਜਲੀ ਅਤੇ ਕੇਬਲ ਦੀਆਂ ਤਾਰਾਂ ਨੂੰ ਦੇਖਦਿਆਂ ਨਗਰ ਨਿਗਮ ਦੇ ਮੇਅਰ ਨੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਦੱਸਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ।

ਮੇਅਰ ਨੇ ਕਿਹਾ ਕਿ ਸ਼ਹਿਰ ਦੀਆਂ ਕਈ ਗਲੀਆਂ, ਮੁੱਖ ਸੜਕਾਂ ਅਤੇ ਨਿਗਮ ਦੇ ਪੋਲਾਂ ‘ਤੇ ਪ੍ਰਾਈਵੇਟ ਕੇਬਲ ਅਤੇ ਇੰਟਰਨੈੱਟ ਕੰਪਨੀਆਂ ਆਦਿ ਵੱਲੋਂ ਬੇਤਰਤੀਬੀ ਨਾਲ ਤਾਰਾਂ ਲਟਕਾਈਆਂ ਹੋਈਆਂ ਹਨ, ਜੋ ਕਿ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਨੂੰ ਖ਼ਰਾਬ ਕਰਦੀਆਂ ਹਨ, ਸਗੋਂ ਆਮ ਲੋਕਾਂ ਲਈ ਹਾਦਸਿਆਂ ਦਾ ਖ਼ਤਰਾ ਵੀ ਬਣ ਰਹੀਆਂ ਹਨ। ਕਈ ਥਾਵਾਂ ‘ਤੇ ਇਹ ਤਾਰਾਂ ਇੰਨੀ ਹੇਠਾਂ ਲਟਕ ਰਹੀਆਂ ਹਨ ਕਿ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਲਈ ਵੀ ਮੁਸ਼ਕਲ ਪੈਦਾ ਕਰ ਰਹੀਆਂ ਹਨ।

ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਮੇਅਰ ਨੇ ਨਿਗਮ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਸ਼ਹਿਰ ਵਿੱਚ ਕੰਮ ਕਰ ਰਹੀਆਂ ਸਾਰੀਆਂ ਪ੍ਰਾਈਵੇਟ ਕੇਬਲ ਅਤੇ ਇੰਟਰਨੈੱਟ ਕੰਪਨੀਆਂ ਆਦਿ ਨੂੰ ਤੁਰੰਤ ਨੋਟਿਸ ਜਾਰੀ ਕੀਤਾ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਕੰਪਨੀਆਂ ਨੇ ਸੜਕਾਂ, ਬਾਜ਼ਾਰਾਂ ਅਤੇ ਰਹਾਇਸ਼ੀ ਇਲਾਕਿਆਂ ਵਿੱਚ ਲਟਕਦੀਆਂ ਤਾਰਾਂ ਨੂੰ ਠੀਕ ਨਹੀਂ ਕੀਤਾ, ਉਨ੍ਹਾਂ ਖ਼ਿਲਾਫ਼ ਬਾਦ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੇਅਰ ਨੇ ਕਿਹਾ ਕਿ ਸਾਰੀਆਂ ਸੰਬੰਧਿਤ ਕੰਪਨੀਆਂ ਨੂੰ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੀਆਂ ਲਟਕਦੀਆਂ ਤਾਰਾਂ ਨੂੰ ਠੀਕ ਕਰਕੇ ਸੁਚੱਜੇ ਤਰੀਕੇ ਨਾਲ ਲਗਾਉਣ। ਜੇਕਰ ਇਸ ਸਮੇਂ ਦੌਰਾਨ ਕੰਪਨੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਨਗਰ ਨਿਗਮ ਵੱਲੋਂ ਉਨ੍ਹਾਂ ‘ਤੇ ਮੋਟੇ ਜੁਰਮਾਨੇ ਲਗਾਏ ਜਾਣਗੇ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਸੁਚੱਜਾ ਅਤੇ ਸੁਰੱਖਿਅਤ ਮਾਹੌਲ ਬਣਾਉਣਾ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਗਮ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਅਜਿਹੀ ਸਮੱਸਿਆ ਸਾਹਮਣੇ ਆ ਰਹੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

Scroll to Top