Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 7:00 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ

ਪਟਿਆਲਾ, 12 ਮਾਰਚ : ਪੰਜਾਬ ਸਰਕਾਰ ਦੀ ਪ੍ਰੇਰਣਾ ਦਾਇਕ ਮੁਹਿੰਮ “ਆਪਣਾ ਕਾਰੋਬਾਰ ਆਪਣੀ ਪਹਿਚਾਣ – ਮਹਿਲਾ ਉੱਦਮੀ ਸਨਮਾਨ 2026” ਦੇ ਤਹਿਤ  ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਸਰਕਾਰੀ ਬਿਕਰਮ ਕਾਲਜ ਪਟਿਆਲਾ ਦੇ ਆਡੀਟੋਰੀਅਮ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਇਹ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਉੱਦਮ ਸਫਲਤਾਪੂਰਵਕ ਚਲਾ ਰਹੀਆਂ ਲਗਭਗ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ। ਓਹਨਾ ਸਮਾਗਮ ਦੌਰਾਨ ਮਹਿਲਾਵਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀ ਕਾਮਯਾਬੀ ਅਤੇ ਸਮਾਜ ਵਿੱਚ ਪਾਈ ਗਈ ਮਹੱਤਵਪੂਰਨ ਭੂਮਿਕਾ ਦੀ ਭਰਪੂਰ ਸਰਾਹਨਾ ਕੀਤੀ।

ਓਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾਉਣ ਲਈ ਕਈ ਪ੍ਰੇਰਣਾਦਾਇਕ ਯੋਜਨਾਵਾਂ ਅਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਅਤੇ ਉਨ੍ਹਾਂ ਨੂੰ ਕਾਰੋਬਾਰ ਦੇ ਖੇਤਰ ਵਿੱਚ ਅੱਗੇ ਲਿਆਉਣਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਮਹਿਲਾਵਾਂ ਪੜ੍ਹਾਈ, ਰੋਜ਼ਗਾਰ ਅਤੇ ਉੱਦਮ ਦੇ ਖੇਤਰਾਂ ਵਿੱਚ ਅੱਗੇ ਵਧਦੀਆਂ ਹਨ ਤਾਂ ਇਸ ਦਾ ਸਕਾਰਾਤਮਕ ਪ੍ਰਭਾਵ ਸਿਰਫ਼ ਇੱਕ ਵਿਅਕਤੀ ਤੱਕ ਸੀਮਿਤ ਨਹੀਂ ਰਹਿੰਦਾ, ਬਲਕਿ ਪੂਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਕਈ ਸਕੀਮਾਂ ਅਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਮਹਿਲਾਵਾਂ ਆਪਣੇ ਕਾਰੋਬਾਰ ਰਾਹੀਂ ਆਪਣੀ ਵੱਖਰੀ ਪਛਾਣ ਬਣਾਉਣ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਮਹਿਲਾਵਾਂ ਲਈ ਵੱਖ-ਵੱਖ ਮੇਲੇ ਅਤੇ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਸੈਲਫ ਹੈਲਪ ਗਰੁੱਪਾਂ ਨੂੰ ਨਵੀਆਂ ਸਕਿਲਾਂ ਸਿਖਾਉਣਾ ਅਤੇ ਉਨ੍ਹਾਂ ਨੂੰ ਵਪਾਰਕ ਮੌਕਿਆਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਪਹਿਲਾਂ ਬਲਾਕ ਪੱਧਰ ‘ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਚੁੱਕੀਆਂ ਹਨ ਅਤੇ ਹੁਣ ਜ਼ਿਲ੍ਹਾ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਮਹਿਲਾ ਉੱਦਮੀ ਭਵਿੱਖ ਵਿੱਚ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਆਪਣੀ ਮਜ਼ਬੂਤ ਪਛਾਣ ਬਣਾਉਣਗੀਆਂ ਅਤੇ ਹੋਰ ਮਹਿਲਾਵਾਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ।

ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ  ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਆਰਤੀ ਗੁਪਤਾ, ਪਟਿਆਲਾ ਦਿਹਾਤੀ ਮਹਿਲਾ ਵਿੰਗ ਦੀ ਕੋਆਰਡੀਨੇਟਰ ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸ੍ਰੀਮਤੀ ਮੁਕਤਾ ਗੁਪਤਾ, ਜਿਊਰੀ ਮੈਂਬਰ ਅਤੇ ਮਹਿਲਾ ਉੱਦਮੀ ਸ੍ਰੀਮਤੀ ਰੁਪਿੰਦਰ ਪਸਰੀਚਾ, ਪ੍ਰੈਜ਼ੀਡੈਂਟ ਯੂਥ ਕਲੱਬ ਸੋਸ਼ਲ ਵਰਕਸ ਸ੍ਰੀਮਤੀ ਰੁਪਿੰਦਰ ਕੌਰ, ਮਹਿਲਾ ਉੱਦਮੀ ਸ੍ਰੀਮਤੀ ਸੰਦੀਪ ਕੌਰ, ਡੀ.ਪੀ.ਓ. ਸ੍ਰੀ ਪਰਦੀਪ ਸਿੰਘ ਗਿੱਲ ਅਤੇ ਡੀ.ਪੀ.ਐਮ. ਦੇ ਮੈਂਬਰ ਸ੍ਰੀਮਤੀ ਰੀਨਾ ਰਾਣੀ ਦਾ ਵੀ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

ਸਮਾਗਮ ਦੌਰਾਨ ਮਹਿਲਾਵਾਂ ਦੇ ਉਤਸ਼ਾਹ ਅਤੇ ਉਨ੍ਹਾਂ ਦੀਆਂ ਸਫਲਤਾ ਕਹਾਣੀਆਂ ਨੇ ਸਾਰੇ ਹਾਜ਼ਰ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਨੇ ਮਹਿਲਾ ਸਸ਼ਕਤੀਕਰਨ ਅਤੇ ਆਤਮਨਿਰਭਰਤਾ ਵੱਲ ਇੱਕ ਮਹੱਤਵਪੂਰਨ ਸੰਦੇਸ਼ ਦਿੱਤਾ ਕਿ ਜੇ ਮਹਿਲਾਵਾਂ ਨੂੰ ਸਹੀ ਮੌਕੇ ਅਤੇ ਸਹਿਯੋਗ ਮਿਲੇ ਤਾਂ ਉਹ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਦੀਆਂ ਹਨ।

Scroll to Top