Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਪਟਿਆਲਾ 12 ਮਾਰਚ – ਨਗਰ ਨਿਗਮ ਪਟਿਆਲਾ ਦੀ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਅੱਜ ਵਾਰਡ ਨੰਬਰ 10, ਤ੍ਰਿਪੜੀ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿੱਚ ਸੀਵਰੇਜ ਦੀ ਬਲਾਕੇਜ ਅਤੇ ਸਫਾਈ ਨਾਲ ਸਬੰਧਤ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਵਾਉਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪਟਿਆਲਾ ਅਤੇ ਐਮ.ਸੀ. ਸ਼ਿਵਰਾਜ ਸਿੰਘ ਵਿਰਕ ਅਤੇ ਹੋਰ ਇਲਾਕਾ ਨਿਵਾਸੀ ਵਿਸ਼ੇਸ਼ ਤੌਰ ਤੇ ਮੌਜੂਦ ਸਨ.

ਨਿਰੀਖਣ ਦੌਰਾਨ ਜੁਆਇੰਟ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ ਵੱਲੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਅਤੇ ਸਫਾਈ ਵਿਵਸਥਾ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕੀਤਾ ਜਾਵੇ ਤਾਂ ਜੋ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੀਵਰੇਜ ਅਤੇ ਸਫਾਈ ਸਹੂਲਤਾਂ ਦੇ ਰੱਖ-ਰਖਾਅ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰੇ ਦੌਰਾਨ ਜੁਆਇੰਟ ਕਮਿਸ਼ਨਰ ਦੇ ਨਾਲ ਐਸ.ਡੀ.ਓ. ਮਨੀਸ਼ ਕੈਂਥ, ਜੇ.ਈ. ਸੀਵਰੇਜ ਅਤੇ ਵਾਟਰ ਸਪਲਾਈ ਹਰਵਿੰਦਰ ਕੌਰ, ਸੈਨੇਟਰੀ ਇੰਸਪੈਕਟਰ ਮੋਹਿਤ ਜਿੰਦਲ ਅਤੇ ਨਗਰ ਨਿਗਮ ਦਾ ਹੋਰ ਸਟਾਫ਼ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਿਹਾ

Advertisement
Advertisement
Advertisement
Advertisement
Scroll to Top