Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 10:12 am

+91 90915 01313 , +91 90916 01313

punjabbanni@gmail.com
punjabbani@yahoo.com

ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਪੰਜਾਬ ਸਰਕਾਰ ਮੌਜੂਦਾ ਸੈਸ਼ਨ ਦੌਰਾਨ ਸਖਤ ਤੋਂ ਸਖਤ ਕਨੂਨ ਬਣਾਵੇ : ਪ੍ਰੋ. ਬਡੂੰਗਰ 

ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਪੰਜਾਬ ਸਰਕਾਰ ਮੌਜੂਦਾ ਸੈਸ਼ਨ ਦੌਰਾਨ ਸਖਤ ਤੋਂ ਸਖਤ ਕਨੂਨ ਬਣਾਵੇ : ਪ੍ਰੋ. ਬਡੂੰਗਰ 

ਪਟਿਆਲਾ, 9 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਸ਼ੈਸ਼ਨ ਦੌਰਾਨ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਬਣਾਵੇ।
ਉਹਨਾਂ ਕਿਹਾ ਕਿ ਹਰ ਧਰਮ, ਧਾਰਮਿਕ ਗ੍ਰੰਥ ਅਤੇ ਧਾਰਮਿਕ ਸਥਾਨ ਦੀ ਰੱਖਿਆ ਕਰਨੀ ਸਰਕਾਰ ਦੀ ਜਿੰਮੇਵਾਰੀ ਹੁੰਦੀ ਹੈ ਤੇ ਸਰਕਾਰ ਨੂੰ ਆਪਣੀ ਬਣਦੀ ਜਿੰਮੇਵਾਰੀ ਨੂੰ ਜਿੰਮੇਵਾਰਾਨਾ ਢੰਗ ਨਾਲ ਨਿਭਾਉਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਹਿਲਾਂ ਵੱਖ-ਵੱਖ ਥਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ ਹੁਣ ਨਵਾਂ ਮਾਮਲਾ ਸ੍ਰੀ ਅੰਮ੍ਰਿਤ ਸਰ ਸਾਹਿਬ ਦੇ ਕਸਬੇ ਸਠਿਆਲਾ ਵਿਖੇ ਵੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਉਹ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜੋ ਸ਼ਖਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਅੰਜਾਮ ਦਿੰਦੇ ਹਨ ਤੇ ਉਹ ਫੜੇ ਜਾਣ ਤੇ ਮਾਨਸਿਕ ਤੌਰ ਤੇ ਪਰੇਸ਼ਾਨ ਦੱਸ ਕੇ ਛੱਡ ਦਿੱਤੇ ਜਾਂਦੇ ਹਨ ਜਾਂ ਉਹਨਾਂ ਨੂੰ ਰਿਲੀਫ ਦੇ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਇਹ ਮਾਨਸਿਕ ਸੰਤੁਲਨ ਹੋ ਚੁੱਕੇ ਵਿਅਕਤੀਆਂ ਵੱਲੋਂ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੀ ਕਿਉਂ ਕੀਤੀਆਂ ਜਾਂਦੀਆਂ ਹਨ ?, ਜੋ ਕਿ ਇੱਕ ਵੱਡਾ ਸਵਾਲ ਸਮਾਜ ਵਿੱਚ ਦੇਖਣ ਤੇ ਸੁਣਨ ਨੂੰ ਮਿਲਦਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਜਦੋਂ ਤੱਕ ਬੇਅਦਬੀਆਂ ਦੇ ਮਾਮਲੇ ਸਬੰਧੀ ਸਖਤ ਤੋਂ ਸਖਤ ਕਾਨੂੰਨ ਨਹੀਂ ਬਣਾਏ ਜਾਂਦੇ ਅਤੇ ਬੇਅਦਬੀਆਂ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਨਿਸ਼ਚਿਤ ਸਮੇਂ ਵਿੱਚ ਨਹੀਂ ਦਿੱਤੀਆਂ ਜਾਂਦੀਆਂ ਉਦੋਂ ਤੱਕ ਅਜਿਹੇ ਨੂੰ ਕਿਸੇ ਤਰ੍ਹਾਂ ਦਾ ਡਰ ਭੈ ਨਹੀਂ ਰਹੇਗਾ ਕਿਉਂਕਿ ਸਖਤ ਤੋਂ ਸਖਤ ਸਜ਼ਾਵਾਂ ਮਿਲਣ ਤੇ ਹੀ ਉਹ ਡਰ ਤੇਰੇ ਵਿੱਚ ਆ ਸਕਣਗੇ।
Scroll to Top