Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 9:18 am

+91 90915 01313 , +91 90916 01313

punjabbanni@gmail.com
punjabbani@yahoo.com

ਬੀਪੀਈਓ ਪ੍ਰਿਥੀ ਸਿੰਘ ਵੱਲੋਂ ਪ੍ਰੀਖਿਆ ਕੇਂਦਰਾਂ ਦਾ ਦੌਰਾ : ਸੁਖਾਵੇਂ ਮਾਹੌਲ ਵਿੱਚ ਪ੍ਰੀਖਿਆ ਦੇ ਰਹੇ ਵਿਦਿਆਰਥੀ

ਬੀਪੀਈਓ ਪ੍ਰਿਥੀ ਸਿੰਘ ਵੱਲੋਂ ਪ੍ਰੀਖਿਆ ਕੇਂਦਰਾਂ ਦਾ ਦੌਰਾ : ਸੁਖਾਵੇਂ ਮਾਹੌਲ ਵਿੱਚ ਪ੍ਰੀਖਿਆ ਦੇ ਰਹੇ ਵਿਦਿਆਰਥੀ

ਪਟਿਆਲਾ, 9 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਵਿੱਚ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਜਾਰੀ ਹਨ। ਇਸੇ ਦੇ ਚਲਦਿਆਂ ਸੋਮਵਾਰ ਨੂੰ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਵੱਲੋਂ ਬਲਾਕ ਅਧੀਨ ਪੈਂਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਅਚਾਨਕ ਦੌਰਾ ਕੀਤਾ ਗਿਆ। ਉਹਨਾਂ ਨੇ ਸਭ ਤੋਂ ਪਹਿਲਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਿਊ ਯਾਦਵਿੰਦਰਾ ਕਲੋਨੀ ਦਾ ਅਚਨਚੇਤ ਦੌਰਾ ਕੀਤਾ। ਜਿੱਥੇ ਉਹਨਾਂ ਨੇ ਸਭ ਤੋਂ ਪਹਿਲਾਂ ਵਿਦਿਆਰਥੀਆਂ ਦੇ ਬੈਠਣ ਦੇ ਪ੍ਰਬੰਧ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ

ਗਰਮੀ ਦੇ ਚੱਲਦਿਆਂ ਵਿਦਿਆਰਥੀਆਂ ਲਈ ਹਵਾਦਾਰ ਕਮਰੇ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਬਾਰੇ ਜਾਣਕਾਰੀ ਲਈ ਗਈ।
ਇਸ ਤੋਂ ਬਾਅਦ ਬੀਪੀਈਓ ਪ੍ਰਿਥੀ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲਟੀਪਰਪਜ਼, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਖੁਸਰੋਪੁਰ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਮੈਣ ਵਿਖੇ ਚੱਲ ਰਹੇ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ। ਇਹਨਾਂ ਪ੍ਰੀਖਿਆ ਕੇਂਦਰਾਂ ਵਿੱਚ ਉਹਨਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਸੰਬੰਧਿਤ ਅਧਿਆਪਕ ਨਾਲ ਗੱਲ ਕਰਨ ਲਈ ਕਿਹਾ।
ਇਸ ਦੌਰੇ ਮੌਕੇ ਗੱਲਬਾਤ ਕਰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸੂਬੇ ਭਰ ਦੇ ਸਕੂਲ ਪ੍ਰਗਤੀ ਦੀ ਰਾਹ ‘ਤੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਲਈ ਹਰ ਇੱਕ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹਰ ਇੱਕ ਪੱਖ ਤੋਂ ਵਿਕਾਸ ਕਰ ਰਹੇ ਹਨ। ਸਰਕਾਰੀ ਸਕੂਲਾਂ ਦੇ ਪੜੇ ਹੋਏ ਵਿਦਿਆਰਥੀ ਆਈਏਐਸ, ਪੀਸੀਐਸ, ਇੰਜੀਨੀਅਰ, ਡਾਕਟਰ ਸਮੇਤ ਹੋਰ ਵੱਕਾਰੀ ਸੀਟਾਂ ਤੇ ਕਾਰਜਸ਼ੀਲ ਹਨ। ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਾ ਚਾਹੀਦਾ ਹੈ।
Scroll to Top