Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:55 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਬਜਟ ਤੋ ਵਿਰੋਧੀ ਧਿਰ ਘਬਰਾਈ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਬਜਟ ਤੋ ਵਿਰੋਧੀ ਧਿਰ ਘਬਰਾਈ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਲਿਆਂਦੇ ਧੰਨਵਾਦ ਮਤੇ ’ਤੇ ਚੱਲੀ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਤਾਜ਼ਾ ਪੰਜਾਬ ਬਜਟ ਵਿੱਚ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਦੇ ਐਲਾਨ ਨਾਲ ਵਿਰੋਧੀ ਧਿਰ ਘਬਰਾਈ ਹੋਈ ਹੈ। ਉਨ੍ਹਾਂ ਮੁਤਾਬਕ ਇਹ ਘਬਰਾਹਟ ਦਰਸਾਉਂਦੀ ਹੈ ਕਿ ਵਿਰੋਧੀ ਪਾਰਟੀਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਦੀ ਵਾਪਸੀ ਦਾ ਡਰ ਸਤਾ ਰਿਹਾ ਹੈ।ਇਸ ਦੌਰਾਨ ਹੋਈ ਬਹਿਸ ਦੌਰਾਨ ਕਾਂਗਰਸ ਦੇ ਮੈਂਬਰਾਂ ਨੇ ਆਪਣੀ ਗੱਲ ਰੱਖਣ ਤੋਂ ਬਾਅਦ ਵਿਰੋਧ ਵਜੋਂ ਸਦਨ ਤੋਂ ਵਾਕਆਊਟ ਵੀ ਕੀਤਾ।

ਉਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਦੇ ਦੌਰਾਨ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆ ਦਿੱਤਾ ਹੈ ਅਤੇ ਹੁਣ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਨਾ ਬਾਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਸਮੇਂ ਕੀਤੇ ਵਾਅਦਿਆਂ ਦੀ ਪੂਰਤੀ ਕਾਰਨ 2027 ਦੀਆਂ ਚੋਣਾਂ ਵਿੱਚ ਵੀ ‘ਆਪ’ ਦੀ ਸਰਕਾਰ ਮੁੜ ਬਣਨ ਲਈ ਮਜ਼ਬੂਤ ਮਾਹੌਲ ਬਣ ਗਿਆ ਹੈ।

ਇਸ ਮੌਕੇ ਸਦਨ ਵਿੱਚ ‘ਆਪ’ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਰਾਜਪਾਲ ਦੇ ਭਾਸ਼ਣ ਲਈ ਧੰਨਵਾਦ ਮਤਾ ਪੇਸ਼ ਕੀਤਾ, ਜਿਸ ਦੀ ਤਾਈਦ ਵਿਧਾਇਕ ਕੁਲਵੰਤ ਸਿੰਘ ਪੰਡੌਰੀ ਨੇ ਕੀਤੀ। ਮੁੱਖ ਮੰਤਰੀ ਵੱਲੋਂ ਬਹਿਸ ਨੂੰ ਸਮੇਟਣ ਤੋਂ ਬਾਅਦ ਧੰਨਵਾਦ ਮਤਾ ਸਦਨ ਵੱਲੋਂ ਪਾਸ ਕਰ ਦਿੱਤਾ ਗਿਆ।

 

Advertisement
Advertisement
Advertisement
Advertisement
Scroll to Top