Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ‘ਤੇ ਕਹਿਰ, ਤਿੰਨ ਦੀ ਵੱਖ ਵੱਖ ਮਾਮਲਿਆਂ ਦੀ ਹੋਈ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ‘ਤੇ ਕਹਿਰ, ਤਿੰਨ ਦੀ ਵੱਖ ਵੱਖ ਮਾਮਲਿਆਂ ਦੀ ਹੋਈ ਮੌਤ

ਓਟਾਵਾ, 16 ਮਾਰਚ : ਕੈਨੇਡਾ ਅੰਦਰ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਵੱਖ ਵੱਖ ਮਾਮਲਿਆਂ ਵਿਚ ਇਹ ਘਟਨਾਵਾਂ ਵਾਪਰੀਆਂ ਹਨ। ਪਹਿਲੀ ਘਟਨਾ ਵਿਚ ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਗੁਰਕੀਰਤ ਸਿੰਘ ਮਨੋਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ, ਪਰ ਜਖਮਾਂ ਕਾਰਨ ਉਸ ਦੀ ਮੌਤ ਹੋ ਗਈ। ਇਸੇ ਤਰ੍ਹਾ ਦੋ ਹੋਰ ਘਟਨਾਵਾਂ ਵਿਚ ਟੈਕਸੀ ਚਾਲਕ ਦਵਿੰਦਰ ਸਿੰਘ ਤੇ ਦਵਿੰਦਰ ਸਿੰਘ ਜੋਕਿ ਪੰਜਾਬ ਨਾਲ ਸਬੰਧਿਤ ਹਨ ਦੀ ਵੀ ਗੋਲੀ ਲਗਣ ਕਾਰਨ ਮੌਤ ਹੋ ਗਈ ਹੈ। ਤਿੰਨੇ ਘਟਨਾਵਾਂ ਤੋਂ ਬਾਅਦ ਇਲਾਕਿਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ।

ਵਿਦੇਸ਼ਾਂ ‘ਚ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਚਿੰਤਾ ਦਾ ਵਿਸ਼ਾ

 

ਕੈਨੇਡਾ ਵਰਗੇ ਦੇਸ਼ਾਂ ਵਿੱਚ ਰੋਜ਼ਗਾਰ ਅਤੇ ਸਿੱਖਿਆ ਲਈ ਜਾਣ ਵਾਲੇ ਪੰਜਾਬੀ ਨੌਜਵਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਪਰ ਹਾਲੀਆ ਹਿੰਸਕ ਘਟਨਾਵਾਂ ਨੇ ਉਨ੍ਹਾਂ ਦੀ ਸੁਰੱਖਿਆ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਵੱਖ-ਵੱਖ ਸ਼ਹਿਰਾਂ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਪਰਿਵਾਰਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਦਾ ਜਾ ਰਿਹਾ ਹੈ।

Scroll to Top