Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 3:20 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕ-ਅਫਗਾਨ : ਕਾਬੁਲ ‘ਚ ਭਿਆਨਕ ਹਵਾਈ ਹਮਲਾ, ਸੈਂਕੜੇ ਲੋਕਾਂ ਦੀ ਮੌਤ ਨਾਲ ਤਣਾਅ ਚਰਮ ‘ਤੇ

ਪਾਕ-ਅਫਗਾਨ : ਕਾਬੁਲ ‘ਚ ਭਿਆਨਕ ਹਵਾਈ ਹਮਲਾ, ਸੈਂਕੜੇ ਲੋਕਾਂ ਦੀ ਮੌਤ ਨਾਲ ਤਣਾਅ ਚਰਮ ‘ਤੇ

ਕਾਬੁਲ, 16 ਮਾਰਚ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਬੀਤੇ ਦਿਨੀ ਵਾਪਰੇ ਇਕ ਵੱਡੇ ਹਵਾਈ ਹਮਲੇ ਨੇ ਪੂਰੇ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਫ਼ੀ ਵਧ ਗਿਆ ਹੈ।
ਤਾਲਿਬਾਨ ਸਰਕਾਰ ਦੇ ਬੁਲਾਰੇ ਹਮਦੁੱਲਾ ਫ਼ਿਤਰਤ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਹੇਠ ਸਨ। ਉਨ੍ਹਾਂ ਮੁਤਾਬਕ ਇਸ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਭਗ 400 ਤੱਕ ਪਹੁੰਚ ਗਈ ਹੈ, ਜਦਕਿ ਕਰੀਬ 250 ਲੋਕ ਜ਼ਖਮੀ ਹੋਏ ਹਨ।

ਜਾਣਕਾਰੀ ਅਨੁਸਾਰ ਕਾਬੁਲ ਵਿੱਚ ਸਥਿਤ ‘ਓਮੀਦ’ ਨਸ਼ਾ ਮੁਕਤੀ ਕੇਂਦਰ, ਜੋ ਕਿ ਲਗਭਗ 2000 ਬਿਸਤਰਿਆਂ ਵਾਲਾ ਵੱਡਾ ਹਸਪਤਾਲ ਸੀ, ਇਸ ਹਮਲੇ ਨਾਲ ਭਾਰੀ ਤਬਾਹੀ ਦਾ ਸ਼ਿਕਾਰ ਹੋਇਆ। ਇਮਾਰਤ ਦਾ ਵੱਡਾ ਹਿੱਸਾ ਡਿੱਗ ਗਿਆ ਅਤੇ ਅੰਦਰ ਮੌਜੂਦ ਮਰੀਜ਼ ਮਲਬੇ ਹੇਠਾਂ ਫਸ ਗਏ।

ਨਸ਼ਾ ਮੁਕਤੀ ਕੇਂਦਰ ‘ਤੇ ਹਮਲੇ ਨਾਲ ਵੱਡੀ ਤਬਾਹੀ

ਕਾਬੁਲ ਦਾ ‘ਓਮੀਦ’ ਨਸ਼ਾ ਮੁਕਤੀ ਕੇਂਦਰ ਅਫ਼ਗਾਨਿਸਤਾਨ ਦੇ ਸਭ ਤੋਂ ਵੱਡੇ ਇਲਾਜ ਕੇਂਦਰਾਂ ਵਿੱਚੋਂ ਇੱਕ ਸੀ, ਜਿੱਥੇ ਹਜ਼ਾਰਾਂ ਮਰੀਜ਼ ਇਲਾਜ ਲਈ ਰਹਿੰਦੇ ਸਨ। ਹਵਾਈ ਹਮਲੇ ਨਾਲ ਇਸ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ, ਜਿਸ ਕਾਰਨ ਮਨੁੱਖੀ ਸੰਕਟ ਹੋਰ ਗੰਭੀਰ ਬਣ ਗਿਆ ਹੈ।

Scroll to Top