Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:12 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 March, 2026, 06:51 PM

ਪਟਿਆਲਾ 17 ਮਾਰਚ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ. ਰਚਨਾ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 16 ਤੋਂ 20 ਮਾਰਚ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸਕੂਲੀ ਬੱਚਿਆਂ ਦਾ ਵੀ ਟੀਕਾਕਰਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤਾ ਜਾ ਰਿਹਾ ਹੈ।

ਟੀਕਾਕਰਨ ਹਫਤੇ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ.ਰਚਨਾ ਕੌਰ ਨੇ ਕਿਹਾ ਕਿ ਹਫਤਾ ਭਰ ਚੱਲਣ ਵਾਲੀ ਇਸ ਕੰਪੇਨ ਦੀ ਅਗਵਾਈ ਜਿਲ੍ਹਾ ਬੀ.ਸੀ.ਜੀ ਮੈਡੀਕਲ ਅਫਸਰ ਡਾ. ਜਤਿੰਦਰ ਕੌਰ ਅਤੇ ਜਿਲਾ ਸੁਪਰਵਾਈਜਰਾਂ ਵੱਲੋਂ ਕੀਤੀ ਜਾ ਰਹੀ ਹੈ ਜੋ ਕਿ ਜਿਲ੍ਹੇ ਭਰ ਵਿੱਚ ਗਠਿਤ ਕੀਤੀਆਂ ਗਈਆਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਚੈਕਿੰਗ ਵੀ ਕਰ ਰਹੇ ਹਨ ਅਤੇ ਉਹਨਾਂ ਦੱਸਿਆ ਕਿ ਸਿਹਤ ਵਿਭਾਗ  ਦੀਆਂ ਟੀਮਾਂ ਵੱਲੋਂ ਪਹਿਲਾਂ ਤੋਂ ਹੀ ਘਰ ਘਰ ਜਾ ਕੇ ਡਰਾਪ ਆਉਟ ਤੇ ਲੈਫਟ ਆਉਟ ਬੱਚਿਆਂ ਤੇ ਗਰਭਵਤੀ ਮਾਵਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਸਬੰਧੀ ਬਕਾਇਦਾ ਐਕਸ਼ਨ ਪਲਾਨ ਬਣਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਬੱਚਾ ਜਾਂ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝਾ ਨਾ ਰਹਿ ਜਾਵੇ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ.ਜਤਿੰਦਰ ਕੌਰ ਨੇ ਦੱਸਿਆ ਕਿ ਇਸ ਕੰਪੇਨ ਦੌਰਾਨ ਉੱਚ ਜੋਖਮ ਵਾਲੇ ਖੇਤਰਾਂ ਅਤੇ ਮਾਈਗਰੇਟਰੀ ਆਬਾਦੀ ਦੇ ਘਰਾਂ ਵਿੱਚ ਪੈਦਾ ਹੋਏ ਨਵਜੰਮੇ ਬੱਚੇ, ਝੁਗੀਆਂ ਝੋਪੜੀਆਂ ,ਅਨਾਥ ਆਸ਼ਰਮਾਂ ਤੇ ਅਨਾਜ ਮੰਡੀਆਂ ਵਿੱਚ ਕੰਮ ਕਰਦੀ ਲੇਬਰ ਕੰਪੇਨ ਦੌਰਾਨ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ  ਟੀਕਾਕਰਨ ਜਰੂਰ ਕਰਵਾਉਣ ਅਤੇ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ।



Scroll to Top