Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 11:04 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮੋਹਾਲੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਲਈ ਮੰਗੀਆਂ ਵੋਟਾਂ

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 March, 2026, 03:59 PM

ਮੋਹਾਲੀ, 17 ਮਾਰਚ : ਪੰਜਾਬ ਦੀ ਰਾਜਨੀਤੀ ਤੋਂ ਕੁੱਝ ਸਮੇਂ ਤੋਂ ਦੂਰ ਰਹਿੰਦੇ ਨਵਜੋਤ ਸਿੰਘ ਸਿੱਧੂ ਇਕ ਸਮਾਗਮ ਦੌਰਾਨ ਮੁੜ ਚਰਚਾ ਵਿੱਚ ਆ ਗਏ, ਜਦੋਂ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਮੰਚ ਤੋਂ ਉਨ੍ਹਾਂ ਲਈ ਮਜ਼ਾਕੀਆ ਅੰਦਾਜ਼ ‘ਚ ਵੋਟਾਂ ਮੰਗ ਲਈਆਂ।

ਇਹ ਮੌਕਾ ਉਸ ਵੇਲੇ ਬਣਿਆ ਜਦੋਂ ਸਿੱਧੂ ਅਤੇ ਕਪਿਲ ਸ਼ਰਮਾ ਸਮੇਤ ਹੋਰ ਕਲਾਕਾਰ ਮੋਹਾਲੀ ਸਥਿਤ ਚੰਡੀਗੜ ਯੂਨੀਵਰਸਿਟੀ ਵਿੱਚ ਇਕ ਪ੍ਰੋਗਰਾਮ ‘ਚ ਸ਼ਿਰਕਤ ਕਰਨ ਪਹੁੰਚੇ ਸਨ । ਸਮਾਗਮ ਦੌਰਾਨ ਵਿਦਿਆਰਥੀਆਂ ਦੀ ਵੱਡੀ ਭੀੜ ਇਕੱਠੀ ਹੋਈ ਸੀ।

ਕਪਿਲ ਸ਼ਰਮਾ ਨੇ ਆਪਣੇ ਹਾਸਿਆਤਮਕ ਅੰਦਾਜ਼ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਇਸ ਵਾਰ ਸਿਰਫ਼ ਨਵਜੋਤ ਸਿੱਧੂ ਨੂੰ ਹੀ ਵੋਟ ਦਿਓ,” ਜਿਸ ‘ਤੇ ਮੰਚ ‘ਤੇ ਮੌਜੂਦ ਸਿੱਧੂ ਖੁਦ ਵੀ ਹੱਸ ਪਏ ਅਤੇ ਦਰਸ਼ਕਾਂ ਵਿੱਚ ਵੀ ਖੁਸ਼ੀ ਦੀ ਲਹਿਰ ਦੌੜ ਗਈ।

ਮੰਚ ‘ਤੇ ਹਾਸੇ ਨਾਲ ਬਣਿਆ ਰੈਲੀ ਵਰਗਾ ਮਾਹੌਲ

ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀ ਭਾਰੀ ਭੀੜ ਅਤੇ ਕਪਿਲ ਸ਼ਰਮਾ ਦੇ ਮਜ਼ਾਕੀਆ ਬਿਆਨ ਨਾਲ ਮਾਹੌਲ ਕੁਝ ਸਮੇਂ ਲਈ ਸਿਆਸੀ ਰੈਲੀ ਵਰਗਾ ਦਿਖਾਈ ਦਿੱਤਾ, ਜਿਸ ਨਾਲ ਸਮਾਗਮ ਹੋਰ ਵੀ ਦਿਲਚਸਪ ਬਣ ਗਿਆ। ਇਸ ਲਈ ਉਨਾ ਲੋਕਾਂ ਕੋਲੋ ਵੋਟਾਂ ਵੀ ਮੰਗੀਆਂ।



Scroll to Top